ਨਾਗਰਿਕਤਾ ਕਾਨੂੰਨ, 2019 ਲਾਗੂ ਕਰਨਾ ਮੋਦੀ ਸਰਕਾਰ ਦਾ ਇਤਿਹਾਸਿਕ ਫੈਸਲਾ : ਨਾਰੰਗ
ਆਖਿਆ! ਭਾਰਤ ਪਰਤਣ ਵਾਲੇ ਗੈਰ-ਮੁਸਲਮਾਨਾਂ ਲਈ ਭਾਰਤੀ ਨਾਗਰਿਕਤਾ ਲੈਣ ਦਾ ਰਸਤਾ ਸਾਫ ਹੋਇਆ
ਫਰੀਦਕੋਟ , 13 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ (311) ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਭਾਜਪਾ ਜ਼ਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਦੇਸ਼ ਵਾਸੀਆਂ ਨੂੰ ਭਾਜਪਾ ਪੰਜਾਬ ਵਲੋਂ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਦਾ ਧੰਨਵਾਦ ਕੀਤਾ ਹੈ, 311 ਲਾਗੂ ਹੋਣ ‘ਤੇ ਭਾਜਪਾ ਵਰਕਰਾਂ ਨੇ ਕੋਟਕਪੂਰਾ ਸਮੇਤ ਸਮੁਚੇ ਪੰਜਾਬ ਵਿੱਚ ਮਿਠਾਈ ਵੰਡ ਕੇ ਜਸ਼ਨ ਮਨਾਇਆ। ਉਨ੍ਹਾਂ ਕਿਹਾ ਕਿ ਸੀਏਏ ਨੂੰ ਲਾਗੂ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਤਿਹਾਸਕ ਕਦਮ ਹੈ, 311 ਦੇ ਲਾਗੂ ਹੋਣ ਨਾਲ, ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਛੱਡ ਕੇ ਭਾਰਤ ਪਰਤਣ ਵਾਲੇ ਗੈਰ-ਮੁਸਲਮਾਨਾਂ ਲਈ ਭਾਰਤੀ ਨਾਗਰਿਕਤਾ ਲੈਣ ਦਾ ਰਸਤਾ ਸਾਫ ਹੋ ਗਿਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਦਾ ਇਹ ਵੱਡਾ ਕਦਮ ਹੈ ਅਤੇ ਇਸ ਨਾਲ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਛੱਡ ਕੇ ਭਾਰਤ ਪਰਤਣ ਵਾਲੇ ਘੱਟ ਗਿਣਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ 1955 ਦੇ ਨਾਗਰਿਕਤਾ ਕਾਨੂੰਨ ਵਿੱਚ ਸੋਧ ਕਰਕੇ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਰਗੇ ਗੁਆਂਢੀ ਮੁਸਲਿਮ ਬਹੁ-ਗਿਣਤੀ ਵਾਲੇ ਦੇਸ਼ਾਂ ਦੇ ਹਿੰਦੂਆਂ, ਸਿੱਖਾਂ, ਈਸਾਈਆਂ, ਬੋਧੀ, ਜੈਨ ਅਤੇ ਪਾਰਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਰਾਹ ਮੁਹੱਈਆ ਕਰਵਾਉਣ ਦੀ ਦਲੇਰੀ ਭਰੀ ਕਾਰਵਾਈ ਹੈ। ਰਾਜਨ ਨਾਰੰਗ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ 2019 ਵਿੱਚ ਪਾਸ ਕੀਤੇ ਕਾਨੂੰਨ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕਰਨ ਦੇ ਆਪਣੇ ਵਾਅਦੇ ਨੂੰ ਨਿਭਾਉਂਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਹੁਤ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ 2019 ਵਿੱਚ ਸੰਸਦ ਵਿੱਚ ਇਹ ਐਕਟ ਪਾਸ ਕੀਤਾ ਗਿਆ ਸੀ ਤਾਂ ਉਸ ਸਮੇਂ ਦੀਆਂ ਕੁਝ ਵਿਰੋਧੀ ਤਾਕਤਾਂ ਨੇ ਇਸ ਸਬੰਧੀ ਗਲਤ ਜਾਣਕਾਰੀ ਦੇ ਕੇ ਪ੍ਰਚਾਰ ਕੀਤਾ ਸੀ। ਦੇਸ਼ ਦੀ ਵੰਡ ਤੋਂ ਬਾਅਦ ਮਹਾਤਮਾ ਗਾਂਧੀ ਤੋਂ ਲੈ ਕੇ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਡਾ: ਮਨਮੋਹਨ ਸਿੰਘ ਤੱਕ ਬਹੁਤ ਸਾਰੇ ਲੋਕਾਂ ਨੇ ਇਸ ਪਹਿਲਕਦਮੀ ਦੇ ਹੱਕ ਵਿੱਚ ਨਿਰਵਿਘਨ ਬੋਲਿਆ ਸੀ। ਜਿਹੜੇ ਲੋਕ ਸੀਏਏ ਨੂੰ ਵੰਡਣ ਵਾਲੇ ਵਜੋਂ ਪਰਿਭਾਸ਼ਤ ਕਰ ਰਹੇ ਹਨ, ਉਹ ਆਪਣੇ ਵਿਰੋਧ ਦੇ ਠੋਸ ਕਾਰਨ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਪਾਕਿਸਤਾਨ ਵਿਚ ਘੱਟ ਗਿਣਤੀਆਂ ‘ਤੇ ਜ਼ੁਲਮ, ਵਿਤਕਰੇ ਅਤੇ ਅਧੀਨਗੀ ਦਾ ਪੱਧਰ ਇੰਨਾ ਉੱਚਾ ਹੈ ਕਿ ਉਨ੍ਹਾਂ ਕੋਲ ਦੇਸ਼ ਛੱਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।