ਸੀ.ਪੀ.ਆਈ. ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰ ਦੀ ਸਫਲ ਕਨਵੈਨਸ਼ਨ ਤੋਂ ਬਾਅਦ ਸ਼ਹਿਰ ਵਿੱਚ ਕੀਤਾ ਗਿਆ ਰੋਸ ਮਾਰਚ

ਸੀ.ਪੀ.ਆਈ. ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰ ਦੀ ਸਫਲ ਕਨਵੈਨਸ਼ਨ ਤੋਂ ਬਾਅਦ ਸ਼ਹਿਰ ਵਿੱਚ ਕੀਤਾ ਗਿਆ ਰੋਸ ਮਾਰਚ

ਕਨਵੈਨਸ਼ਨ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਦੇ ਕਾਮਰੇਡ ਵੀਰ ਸਿੰਘ ਕੰਮੇਆਣਾ, ਗੋਰਾ ਸਿੰਘ ਪਿਪਲੀ, ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ, ਕੁਲਵੰਤ ਸਿੰਘ ਚਾਨੀ, ਗੁਰਚਰਨ ਸਿੰਘ ਮਾਨ ਆਊਟਸੋਰਸ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਨਰੇਗਾ ਆਗੂ ਲਵਪ੍ਰੀਤ ਕੌਰ ਪਿਪਲੀ ਨੇ ਵੀ ਸੰਬੋਧਨ ਕੀਤਾ। ਕਨਵੈਂਸ਼ਨ ਨੇ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਦੀ ਘੱਟ ਤੋਂ ਘੱਟ ਉਜਰਤ ਵਿੱਚ ਵਾਧਾ ਕਰਦੇ ਹੋਏ ਤੀਹ ਹਜ਼ਾਰ ਰੁਪਏ ਮਹੀਨਾ ਉਜਰਤ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਤੇ ਮਹਿੰਗਾਈ ਭੱਤਾ 60 ਫੀਸਦੀ ਕੀਤਾ ਜਾਵੇ ਅਤੇ ਮਾਣਯੋਗ ਅਦਾਲਤ ਨੂੰ ਗੁਮਰਾਹ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਮਨਰੇਗਾ ਸਕੀਮ ਬਹਾਲ ਕੀਤੀ ਜਾਵੇ ਅਤੇ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ। ਦਿਨੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਸਮੇਂ ਸਵ. ਕਾਮਰੇਡ ਸਮਿੱਤਰ ਸਿੰਘ ਬਰਾੜ ਵਾਸੀ ਪਿੰਡ ਲੰਡੇ ਦੀ ਯਾਦ ਵਿੱਚ ਪਰਿਵਾਰ ਦੇ ਮੈਂਬਰ ਪੈਨਸ਼ਨਰ ਆਗੂ ਪ੍ਰਦੀਪ ਸਿੰਘ ਬਰਾੜ ਅਤੇ ਪ੍ਰਿੰਸੀਪਲ ਗੁਰਦੀਪ ਕੌਰ ਬਰਾੜ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਹਰ ਸਾਲ ਵਾਂਗ 7 ਜੂਨ ਨੂੰ ਸ਼ਹੀਦ ਕਾਮਰੇਡ ਅਮੋਲਕ ਸਿੰਘ ਅਤੇ ਉਸਦੇ ਛੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ 35ਵਾਂ ਬਰਸੀ ਸਮਾਗਮ ਪਿੰਡ ਔਲਖ ਵਿਖੇ ਇਨਕਲਾਬੀ ਜੌਸ਼ ਨਾਲ ਮਨਾਇਆ ਜਾ ਰਿਹਾ ਹੈ। ਕਨਵੈਨਸ਼ਨ ਤੋਂ ਬਾਅਦ ਹੁਕਮਰਾਨ ਸਰਕਾਰਾਂ ਦੀਆਂ ਗਰੀਬ ਵਿਰੋਧੀ ਅਤੇ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ ਅਤੇ ਪੰਜਾਬ ਦੇ ਬੁਨਿਆਦੀ ਮਸਲੇ ਹੱਲ ਕਰਵਾਉਣ ਵਾਸਤੇ ਜ਼ੋਰਦਾਰ ਨਾਹਰੇਬਾਜ਼ੀ ਕਰਕੇਵਰੋਸ ਮਾਰਚ ਕੀਤਾ ਗਿਆ ਜੋ ਕਿ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਭਾਈ ਘਨਈਆ ਚੌਂਕ ਵਿਖੇ ਸਮਾਪਤ ਹੋਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਬੋਹੜ ਸਿੰਘ ਔਲ਼ਖ, ਰੇਸ਼ਮ ਸਿੰਘ ਜਟਾਣਾ, ਜਸਵੰਤ ਸਿੰਘ ਨਿੱਕਾ ਔਲਖ, ਸ਼ਿਵ ਕੁਮਾਰ ਸ਼ਰਮਾ, ਜਗਤਾਰ ਸਿੰਘ ਪੱਪੀ ਰਾਜੋ ਵਾਲਾ, ਹਰਵਿੰਦਰ ਸ਼ਰਮਾ, ਸੋਮ ਨਾਥ ਅਰੋੜਾ, ਨਾਹਰ ਸਿੰਘ ਗਿੱਲ, ਸੁਖਦੇਵ ਸਿੰਘ ਮੱਲੀ,  ਸ਼ਵਿੰਦਰ ਪਾਲ ਸਿੰਘ ਸੰਧੂ, ਕਿਸਾਨ ਆਗੂ ਜਤਿੰਦਰ ਸਿੰਘ, ਮੇਜਰ ਸਿੰਘ ਜੌਹਲ, ਇਕਬਾਲ ਸਿੰਘ ਰਣ ਸਿੰਘ ਵਾਲਾ, ਅਮਰਜੀਤ ਸਿੰਘ ਕਲੇਰ, ਜਸਵਿੰਦਰ ਸਿੰਘ ਦੀਪ ਸਿੰਘ ਵਾਲਾ, ਸਤਨਾਮ ਸਿੰਘ ਸਿਰਸੜੀ ਅਤੇ ਵੱਖ ਵੱਖ ਪਿੰਡਾਂ ਵਿੱਚੋਂ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਿਲ ਨਰੇਗਾ ਮਜ਼ਦੂਰ ਅਤੇ ਖੇਤ ਮਜ਼ਦੂਰ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.