— ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੰਡੀਗੜ੍ਹ ‘ਚ ਚਾਂਦੀ ਦਾ ਤਗਮਾ, ਸਨਮਾਨ ਪੱਤਰ ਤੇ ਨਗਦ ਰਾਸ਼ੀ ਨਾਲ ਕੀਤਾ ਸਨਮਾਨਿਤ
ਮਹਿਲ ਕਲਾਂ, 20 ਸਤੰਬਰ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਇਤਿਹਾਸਕ ਪਿੰਡ ਗਹਿਲ (ਬਰਨਾਲਾ) ਦੀ ਸੁਮਨਪ੍ਰੀਤ ਕੌਰ ਨੇ ਇੰਡੀਆ ਸਕਿੱਲ ਪੰਜਾਬ 2024 ਦੇ ਤਹਿਤ ਹੋਏ ਪੰਜਾਬ ਹੁਨਰ ਦੇ ਮੁਕਾਬਲਿਆਂ ਵਿੱਚ ਸੂਬਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ ਹੈ। ਸੁਮਨਪ੍ਰੀਤ ਕੌਰ ਇਸ ਸਮੇਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ- ਤਕਨੀਕੀ ਕਾਲਜ ਬਡਬਰ ਵਿਖੇ ਸਿਵਲ ਇੰਜੀਨੀਅਰਿੰਗ ਸਮੈਸਟਰ ਪੰਜਵੇਂ ਦੀ ਵਿਦਿਆਰਥਣ ਹੈ।
ਸੁਮਨਪ੍ਰੀਤ ਕੌਰ ਨੇ ਦੱਸਿਆ ਕਿ ਉਸਦੀ ਚੋਣ ਪ੍ਰੀ ਸਕਰੀਨਿੰਗ ਦੇ ਤਹਿਤ ਕੰਕਰੀਟ ਕੰਸਟਰਕਸ਼ਨ ਵਿੱਚ ਸਿੱਧੀ ਸਟੇਟ ਪੱਧਰ ‘ਤੇ ਹੋਈ ਸੀ, ਜਦਕਿ ਇਸ ਪੱਧਰ ‘ਤੇ ਪਹੁੰਚਣ ਲਈ ਆਮ ਤੌਰ ‘ਤੇ ਪ੍ਰੈਕਟੀਕਲ ਰੂਪ ਵਿੱਚ ਇਮਤਿਹਾਨ ਦੇਣਾ ਪੈਂਦਾ ਹੈ। ਇਸ ਤੋਂ ਬਾਅਦ ਉਸਨੂੰ ਨੈਸ਼ਨਲ ਪੱਧਰ ‘ਤੇ ਵੀ ਦਿੱਲੀ ਵਿਖੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲਿਆ ਹੈ। ਉਸਨੇ ਦੱਸਿਆ ਕਿ ਉਨ੍ਹਾਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਹਯਾਤ ਰੈਜੀਏਸੀ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਤੇ ਪੰਜਾਬ ਸਰਕਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ. ਐੱਸ. ਸ਼੍ਰੀਮਤੀ ਜਸਪ੍ਰੀਤ ਤਲਵਾੜ ਵੱਲੋਂ ਚਾਂਦੀ ਦਾ ਤਮਗਾ, ਸਨਮਾਨ ਪੱਤਰ ਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਸੁਮਨਪ੍ਰੀਤ ਕੌਰ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਕਾਲਜ ਦੇ ਪ੍ਰੋਫੈਸਰ ਹਰਚਰਨ ਸਿੰਘ ਨੂੰ ਦਿੰਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਦੀ ਬਦੋਲਤ ਉਸਨੂੰ ਇੱਥੇ ਤੱਕ ਅੱਪੜਨ ਦਾ ਮੌਕਾ ਮਿਲਿਆ ਹੈ, ਇਸ ਲਈ ਉਹ ਅੱਗੇ ਵੀ ਪੰਜਾਬ ਹੁਨਰ ਦੇ ਤਹਿਤ ਹੋਣ ਵਾਲੇ ਇੰਨਾਂ ਮੁਕਾਬਲਿਆਂ ਵਿੱਚ ਮੁੜ ਭਾਗ ਲਵੇਗੀ। । ਜਿੰਨਾ ਵੱਲੋਂ ਦਿੱਤੀ ਗਈ ਪ੍ਰੇਰਨਾ ‘ਤੇ ਚੱਲਦਿਆਂ ਉਸਨੇ ਕਦੇ ਖੁਦ ਨੂੰ ਕਿਸੇ ਤੋਂ ਘੱਟ ਨਹੀਂ ਸਮਝਿਆ, ਜਦਕਿ ਇਸ ਖੇਤਰ ਵਿੱਚ ਕੁੜੀਆਂ ਦੇ ਮੁਕਾਬਲੇ ਜ਼ਿਆਦਾਤਰ ਮੁੰਡੇ ਹੀ ਅੱਗੇ ਆਉਂਦੇ ਹਨ। ਨਾਲ ਹੀ ਇਸ ਪ੍ਰਾਪਤੀ ਦੇ ਲਈ ਉਸਦੇ ਪਾਪਾ ਜਸਵੀਰ ਸਿੰਘ ਗਹਿਲ ਤੇ ਮਾਂ ਪਰਮਿੰਦਰ ਕੌਰ ਵੀ ਬਰਾਬਰ ਦੇ ਹੱਕਦਾਰ ਹਨ, ਜਿੰਨਾਂ ਨੇ ਹਮੇਸ਼ਾ ਉਸਨੂੰ ਅੱਗੇ ਵਧਣ ਦਾ ਹੌਂਸਲਾ ਦਿੱਤਾ ਅਤੇ ਤੰਗੀਆਂ- ਤੁਰਸ਼ੀਆਂ ਦੇ ਬਾਵਜੂਦ ਉਸਦੀਆਂ ਇਸ ਖੇਤਰ ਵਿੱਚ ਲੋੜੀਂਦੀਆਂ ਲੋੜਾਂ ਪੂਰੀਆਂ ਕੀਤੀਆਂ। ਅੱਜ ਉਸਦੀ ਇਸ ਪ੍ਰਾਪਤੀ ‘ਤੇ ਉਹ ਵੀ ਮਾਣ ਮਹਿਸੂਸ ਕਰ ਰਹੇ ਹਨ। ਜਸਵੀਰ ਸਿੰਘ ਗਹਿਲ ਨੇ ਆਪਣੀ ਧੀ ਦੀ ਪ੍ਰਾਪਤੀ ‘ਤੇ ਖੁਸ਼ੀ ਤੇ ਮਾਣ ਮਹਿਸੂਸ ਕਰਦਿਆਂ ਕੁੜੀਆਂ ਨੂੰ ਹਰ ਚੰਗੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਉਚੇਚੇ ਤੌਰ ‘ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ, ਗੁਰਮੇਲ ਸਿੰਘ ਮੌੜ
ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਡਾ: ਜਗਰਾਜ ਸਿੰਘ ਮੂੰਮ, ਬਲਜਿੰਦਰ ਸਿੰਘ ਚੌਹਾਨ,ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *