ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵਲੋਂ ਅੱਜ ਇੱਥੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ’ਚ ਸਥਿੱਤ ਪੰਜਾਬ ਪੈਨਸ਼ਨਰਜ ਯੂਨੀਅਨ ਦੇ ਦਫਤਰ ’ਚ ਅਕਤੂਬਰ ਮਹੀਨੇ ਦੌਰਾਨ ਜਨਮੇ ਆਪਣੇ ਮੈਂਬਰਾਂ ਦਾ ਜਨਮਦਿਨ ਮਨਾਉਣ ਲਈ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਕ੍ਰਮਵਾਰ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਰਜਿੰਦਰ ਸਿੰਘ ਸਰਾਂ ਸੇਵਾਮੁਕਤ ਤਹਿਸੀਲਦਾਰ, ਸਮਾਜਸੇਵੀ ਅਮਰ ਸਿੰਘ ਮਠਾੜੂ, ਅੰਗਰਜ ਕੌਰ ਸੇਵਾਮੁਕਤ ਅਧਿਆਪਕਾ ਅਤੇ ਵਰਿੰਦਰ ਪਾਲ ਸਿੰਘ ਅਰਨੇਜਾ ਦਾ ਜਨਮਦਿਨ ਸਾਂਝੇ ਤੌਰ ’ਤੇ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮਨਾਥ ਅਰੋੜਾ, ਪ੍ਰੋ. ਹਰਬੰਸ ਸਿੰਘ ਪਦਮ ਅਤੇ ਮੁਖਤਿਆਰ ਸਿੰਘ ਮੱਤਾ ਨੇ ਇਹਨਾਂ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸਮਾਜਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਮੁੱਚੀ ਸੁਸਾਇਟੀ ਵੱਲੋਂ ਸ਼ੁੱਭਕਾਮਨਾਵਾਂ ਭੇਂਟ ਕਰਦਿਆਂ ਮੈਂਬਰਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਸੇਵੀ ਨਰਜਿੰਦਰ ਸਿੰਘ ਖਾਰਾ, ਗੁਰਦੀਪ ਸਿੰਘ ਬੈਂਕ ਮੈਨੇਜਰ, ਦਲਜਿੰਦਰ ਸਿੰਘ ਸੰਧੂ ਬੈਂਕ ਮੈਨੇਜਰ ਤੇ ਗੋਪਾਲ ਵੋਹਰਾ ਬੈਂਕ ਮੈਨੇਜਰ, ਇਕਬਾਲ ਸਿੰਘ ਮੰਘੇੜਾ, ਗੁਰਚਰਨ ਸਿੰਘ ਮਾਨ, ਜਸਵੀਰ ਕੌਰ ਸਰਾਂ, ਸੁਖਦਰਸ਼ਨ ਸਿੰਘ ਗਿੱਲ, ਗੁਰਦੀਪ ਸਿੰਘ ਸਹਿਦੇਵ ਯੂ.ਐੱਸ.ਏ. ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *