ਬਰਨਾਲਾ 16 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਮੀਰੀ ਪੀਰੀ ਖਾਲਸਾ ਕਾਲਜ ਭਦੌੜ, ਬਰਨਾਲਾ ਵਿਖੇ ਵਿਸਾਖੀ ਦੇ ਦਿਹਾੜੇ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਿਤੀ 12 ਅਪਰੈਲ 2024 ਨੂੰ ਸੁੰਦਰ ਲਿਖਾਈ ਤੇ ਦਸਤਾਰ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੁੰਦਰ ਲਿਖਾਈ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਜਮਾਤ ਗਿਆਰਵੀਂ ਨੇ ਪਹਿਲਾ ਸਥਾਨ, ਦੂਜਾ ਸਥਾਨ ਆਰਫ਼ਦੀਪ ਕੌਰ ਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਜਮਾਤ ਗਿਆਰਵੀਂ ਨੇ ਪ੍ਰਾਪਤ ਕਰਕੇ ਆਪਣੀ ਸੰਸਥਾ ਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਮੌਕੇ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਮਾਲਵਿੰਦਰ ਸਿੰਘ ਤੇ ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ,ਮੈਡਲ, ਟਰਾਫ਼ੀ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਨਵੇਂ ਵਿੱਦਿਅਕ ਸੈਸ਼ਨ ਦੇ ਅਰੰਭ ਵਿੱਚ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਮੁਖੀ ਬਬਲਜੀਤ ਸਿੰਘ ਸੰਧੂ ਨੇ ਬੱਚੀਆਂ ਨੂੰ ਮੁਬਾਰਕਬਾਦ ਦਿੰਦਿਆਂ,ਅੱਗੇ ਤੋਂ ਹੋਰ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥਣਾਂ ਵਾਂਗ ਪੜ੍ਹਾਈ ਦੇ ਨਾਲ਼-ਨਾਲ਼ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਨਾ ਦਿੱਤੀ। ਇਹਨਾਂ ਵਿਦਿਆਰਥਣਾਂ ਦੇ ਪ੍ਰੇਰਕ ਅਧਿਆਪਕ ਸ. ਸੁਖਚੈਨ ਸਿੰਘ ਕੁਰੜ (ਪੰਜਾਬੀ ਅਧਿਆਪਕ) ਨੇ ਸੁੰਦਰ ਲਿਖਾਈ ਮੁਕਾਬਲੇ ਦੀ ਇਸ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਿਆਂ ਵਿਦਿਆਰਥਣਾਂ ਨੂੰ ਸ਼ਾਬਾਸ਼ ਦਿੰਦਿਆਂ ਦੱਸਿਆ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੁਆਰਾ ਮਿਹਨਤ ਨਾਲ਼ ਲਗਾਤਾਰ ਅਭਿਆਸ ਤੇ ਵਿਸ਼ੇ ਪ੍ਰਤਿ ਰੁਚੀ ਕਰਕੇ ਸੰਭਵ ਹੋ ਸਕੀ। ਹਰ ਵਿਦਿਆਰਥੀ ਵਿੱਚ ਕੋਈ ਨਾ ਕੋਈ ਗੁਣ/ਹੁਨਰ ਜ਼ਰੂਰ ਹੁੰਦਾ ਹੈ, ਉਸ ਨੂੰ ਤਰਾਸ਼ ਕੇ ਅੱਗੇ ਲੈ ਕੇ ਆਉਣ ਦੇ ਉਪਰਾਲੇ ਕਰਨ ਨਾਲ਼ ਹੀ ਅਜਿਹੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਅੱਗੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਅਜਿਹੀਆਂ ਗਤੀਵਿਧੀਆਂ ਨਾਲ਼ ਜੋੜੀ ਰੱਖਣ ਦੇ ਉਪਰਾਲੇ ਜਾਰੀ ਰਹਿਣਗੇ।
Leave a Comment
Your email address will not be published. Required fields are marked with *