ਕਿਹਾ! ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੇਸ਼ ਦੀ ਪਹਿਲੀ ਸੁਰੱਖਿਆ ਫੋਰਸ
ਕੋਟਕਪੂਰਾ, 6 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਸੱਤਾ ਵਿੱਚ ਆਉਂਦਿਆਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਹੁਣ ਇਕ ਹੋਰ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 144 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਇਹ ਇਤਿਹਾਸਕ ਪਲ ਹਨ, ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਪਿਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਉਹਨਾਂ ਕਿਹਾ ਕਿ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ। ਸੰਦੀਪ ਕੰਮੇਆਣਾ ਨੇ ਅੱਗੇ ਆਖਿਆ ਕਿ ਇਹ ਫੋਰਸ ਇਹਨਾ ਅਤਿ ਆਧੁਨਿਕ ਕਿਸਮ ਦੀਆਂ ਗੱਡੀਆਂ ਨਾਲ ਲੈੱਸ ਹੋਵੇਗੀ ਅਤੇ ਇਸ ਫੋਰਸ ਦੀ ਇਕ ਗੱਡੀ 30 ਕਿਲੋਮੀਟਰ ਇਲਾਕੇ ਦੀ ਨਿਗਰਾਨੀ ਕਰੇਗੀ। ਇਸ ਫੋਰਸ ਵਿੱਚ ਤੈਨਾਤ 5000 ਪੁਲਿਸ ਮੁਲਾਜਮ ਹਾਦਸਿਆਂ ਦੇ ਪੀੜਤਾਂ ਦੀਆਂ ਜਾਨਾ ਬਚਾਉਣ ਲਈ ਦਿਨ-ਰਾਤ ਸੇਵਾਵਾਂ ਨਿਭਾਉਣਗੇ। ਉਹਨਾਂ ਆਖਿਆ ਕਿ ਪੰਜਾਬ ਪੂਰੇ ਭਾਰਤ ਦਾ ਇਕੋ ਇਕ ਰਾਜ ਹੈ, ਜਿੱਥੇ ਇਸ ਫੋਰਸ ਦਾ ਗਠਨ ਕੀਤਾ ਗਿਆ ਹੈ, ਇਸ ਨਾਲ ਪੰਜਾਬ ਵਿੱਚ ਹੋਣ ਵਾਲੇ ਹਾਦਸਿਆਂ ’ਚ ਜਾਨਾ ਗਵਾਉਣ ਅਤੇ ਜਖਮੀ ਹੋਣ ਵਾਲੇ ਪੰਜਾਬ ਵਾਸੀਆਂ ਨੂੰ ਵੱਡੀ ਪੱਧਰ ’ਤੇ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਉਪਲਬਧ ਹੈ। ਉਹਨਾਂ ਆਖਿਆ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨੂੰ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੋਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ।