ਬਠਿੰਡਾ,16 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚਾ ਸੌਦਾ ਸਰਸਾ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ਤੇ ਚਲਦਿਆਂ ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ। ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਹਰਚਰਨ ਕੌਰ ਵਾਸੀ ਅਲੀਸ਼ੇਰ ਕਲਾਂ ਜੋ ਕਿ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਵਿਖੇ ਜੇਰੇ ਇਲਾਜ ਹੈ ਨੂੰ ਸੋਨੂੰ ਇੰਸਾਂ ਪ੍ਰੇਮੀ ਸੇਵਕ ਏਰੀਆ ਐਨਐਫਐਲ, ਮਰੀਜ਼ ਕੁਲਵੰਤ ਦਾਸ ਵਾਸੀ ਪਿੰਡ ਮਾਖਾ ਜੋ ਕਿ ਪੰਜਾਬ ਕੈਂਸਰ ਕੇਅਰ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਮਾਡਲ ਟਾਊਨ ਏਰੀਆ ਦੇ 15 ਮੈਂਬਰ ਮੋਹਿਤ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।