ਸ਼੍ਰੀ ਅੰਮ੍ਰਿਤਸਰ ਸਾਹਿਬ, 25 ਅਕਤੂਬਰ,,(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ ਨੂੰ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ