ਫਰੀਦਕੋਟ, 3 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚਾ ਜਿਲਾ ਫਰੀਦਕੋਟ ਦੀ ਮੀਟਿੰਗ ਸੁਖਦੇਵ ਸਿੰਘ ਫੋਜੀ ਬੀਕੇਯੂ ਡਕੌਂਦਾ ਬੁਰਜ ਗਿੱਲ ਦੀ ਅਗਵਾਈ ਹੇਠ ਹੋਈ। ਜਿਸ ’ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਬੀਕੇਯੂ ਏਕਤਾ ਮਾਲਵਾ ਬਖਤੋਰ ਸਿੰਘ ਸਾਦਿਕ ਸ਼ਾਮਿਲ ਹੋਏ। ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਜਦੋਂ ਦੀ ਹੋਂਦ ’ਚ ਆਈ ਹੈ, ਇਹਨਾਂ ਕਾਰਪੋਰੇਟ ਘਰਾਣਿਆਂ ਦਾ ਹੀ ਪੱਖ ਪੂਰਿਆ ਤੇ ਆਮ ਲੋਕਾਂ ਨੂੰ ਮਹਿੰਗਾਈ ਦੀ ਦਲਦਲ ’ਚ ਥਕੇਲ ਦਿੱਤਾ ਹੈ, ਹੁਣ ਤੱਕ ਇਸ ਸਰਕਾਰ ਨੇ ਕਿਸਾਨ ਮਜਦੂਰ ਦੇ ਪੱਖ ’ਚ ਕੁਝ ਨਹੀਂ ਕੀਤਾ ਅਤੇ ਸਰਕਾਰ ਵੱਲੋਂ ਮੰਨੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਗਈਆਂ। ਉਸੇ ਰੋਸ ’ਚ ਸੰਯੁਕਤ ਕਿਸਾਨ, ਮਜਦੂਰ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵੱਲੋਂ ਮਿਤੀ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਸਬੰਧ ’ਚ ਜਿਲ੍ਹਾ ਫਰੀਦਕੋਟ ਦੀਆਂ ਚਾਰੇ ਤਹਿਸੀਲਾਂ ਦੀਆਂ ਅੱਜ ਜਿਲ੍ਹਾ ਮੀਟਿਗ ’ਚ ਕਮੇਟੀਆਂ ਬਣਾ ਕੇ ਆਉਣ ਵਾਲੀ 5 ਫਰਵਰੀ ਨੂੰ ਤਹਿਸੀਲ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ, ਜਦਕਿ 9 ਫਰਵਰੀ ਨੂੰ ਸ਼ਹਿਰਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ, ਜਿਸ ਦੀ ਵਿਉਂਤਬੰਦੀ 5 ਫਰਵਰੀ ਨੂੰ ਤਹਿ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੰਘਰਸ਼ ਦੇ ਘੋਲਾਂ ਨੂੰ ਦੁਨੀਆਂ ’ਚ ਪਹੁੰਚਣ ਲਈ ਬਾਬਾ ਫਰੀਦ ਪ੍ਰੈਸ ਵੈਲਫੇਅਰ ਸੁਸਾਇਟੀ ਫਰੀਦਕੋਟ ਵੱਲੋਂ ਲਗਾਤਾਰ ਸੰਯੁਕਤ ਕਿਸਾਨ ਮੋਰਚਾ ਦਾ ਸਾਥ ਦੇਣ ਦੇ ਨਾਲ ਨਾਲ ਭਾਰਤ ਬੰਦ ਨੂੰ ਸਮਰਥਨ ਦਿੱਤਾ।