ਫਰੀਦਕੋਟ , 1 ਮਾਰਚ (ਵਰਲਡ ਪੰਜਾਬੀ ਟਾਈਮਜ਼)
ਗੁਰਜੰਟ ਸਿੰਘ ਗਿੱਲ ਹਲਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ (ਫਰੀਦਕੋਟ) ਨੇ ਪ੍ਰੈਸ ਨੋਟ ਜਾਰੀ ਕਰਦੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਵਿਖੇ ਮਿਤੀ 28 ਫਰਵਰੀ ਨੂੰ ਸੂਬਾ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਅਤੇ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਲੋਕ ਸਭਾ ਦੇ ਸੰਭਾਵੀ ਉਮੀਦਵਾਰਾਂ ਦੇ ਨਾਮਾਂ ਦੀ ਚਰਚਾ ਹੋਈ । ਜਿਸ ਵਿੱਚ ਲੋਕ ਸਭਾ ਫਰੀਦਕੋਟ ਤੋਂ ਸ. ਗੁਰਬਖਸ਼ ਸਿੰਘ ਚੌਹਾਨ ਸੰਭਾਵੀ ਉਮੀਦਵਾਰ ਹੋ ਸਕਦੇ ਹਨ।