ਕੋਟਕਪੂਰਾ, 4 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਹੰਸ ਰਾਜ ਮੈਮੋਰੀਅਲ ਸਕੂਲ ਬਾਜਾਖਾਨਾ ਦਾ ਨਤੀਜਾ ਰਿਹਾ ਸ਼ਾਨਦਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸਥਾਨਕ ਹੰਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਲਾਕੇ ਭਰ ਵਿੱਚ ਸਕੂਲ ਦਾ ਮਾਣ ਵਧਾਇਆ। ਐਸ਼ਵੀਰ ਕੌਰ ਅਤੇ ਵੀਰਪਾਲ ਕੌਰ ਨੇ 99 ਫੀਸਦੀ ਅੰਕਾਂ ਨਾਲ ਦੋਨਾਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੁਰਲੀਨ ਕੌਰ ਨੇ 98.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੈਸਮੀਨ ਸ਼ਰਮਾ ਨੇ 98.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਸੰਸਥਾ ਦੇ 11 ਵਿਦਿਆਰਥੀਆਂ ਨੇ 97 ਪ੍ਰਤੀਸ਼ਤ ਤੋਂ ਉੱਪਰ, 04 ਵਿਦਿਆਰਥੀਆਂ ਨੇ 95 ਫੀਸਦੀ ਤੋਂ ਉਪਰ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 90% ਤੋਂ ਉਪਰ ਅੰਕ ਪ੍ਰਾਪਤ ਕਰਕੇ ਪੂਰੇ ਇਲਾਕੇ ਵਿਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਚੇਅਰਮੈਨ ਦਰਸ਼ਨਪਾਲ ਸਰਮਾ, ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਦਰਸ਼ਨਪਾਲ ਸ਼ਰਮਾ ਅਤੇ ਪਿ੍ਰੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਹੰਸ ਰਾਜ ਮੈਮੋਰੀਅਲ ਸਕੂਲ ਬਾਜਾਖਾਨਾ ਵਿੱਚ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸੱਭਿਆਚਾਰਕ, ਧਾਰਮਿਕ, ਵਾਤਾਵਰਣ ਅਤੇ ਖੇਡਾਂ ਵਿੱਚ ਦਿਲਚਸਪੀ ਲੈਣ ਲਈ ਵੀ ਸਮੇਂ ਸਮੇਂ ਉਤਸ਼ਾਹਿਤ ਕੀਤਾ ਜਾਂਦਾ ਹੈ।