ਕੋਟਕਪੂਰਾ, 5 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ ਹੋ ਗਏ ਹਨ। ਉਨਾਂ ਨੂੰ ਗਿ੍ਰਫਤਾਰ ਕਰਕੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਫਰੀਦਕੋਟ ਦੇ ਐੱਸ.ਡੀ.ਐੱਮ. ਵਲੋਂ 2 ਕਿਸਾਨ ਆਗੂਆਂ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਐੱਸ.ਡੀ.ਐੱਮ. ਨੇ ਰਜਿੰਦਰ ਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੋਹਾਂ ਆਗੂਆਂ ਨੂੰ ਗਿ੍ਰਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮੁੱਢਲੀ ਜਾਣਕਾਰੀ ਮੁਤਾਬਿਕ ਲੋਕ ਸਭਾ ਚੋਣਾਂ ਦੌਰਾਨ ਇਨਾਂ ਆਗੂਆਂ ਵਲੋਂ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਸੀ। ਉਸੇ ਮਾਮਲੇ ਵਿੱਚ ਗਿ੍ਰਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਉਨਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਉਹ ਇਨਾਂ ਵਾਰੰਟਾਂ ਦੇ ਆਧਾਰ ’ਤੇ ਨਾ ਤਾਂ ਅਦਾਲਤ ਵਿੱਚ ਪੇਸ਼ ਹੋਣਗੇ ਅਤੇ ਨਾ ਹੀ ਗਿ੍ਰਫਤਾਰੀ ਦੇਣਗੇ।