ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਾਰਟੀ ਕਬੂਲੀ : ਅਕਾਲੀ ਆਗੂ ਸੁਖਦੇਵ ਸਿੰਘ
ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਜੈਤੋ ਵਿੱਚ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਮਿਸਤਰੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਅਮੋਲਕ ਸਿੰਘ ਨੇ ਸੁਖਦੇਵ ਸਿੰਘ ਮਿਸਤਰੀ ਅਤੇ ਉਨਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਆਖਿਆ ਕਿ ਉਨਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਨਮਾਨ ਦੇਣ ਦਿੱਤਾ ਜਾਵੇਗਾ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮਾਂ ਤੇ ‘ਆਪ’ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ ਅਤੇ ਸੂਬੇ ਵਿਚ ‘ਆਪ’ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਜੋ ਮਗਰਲੇ ਸਾਲਾਂ ਦੌਰਾਨ ਫ਼ੈਸਲੇ ਨਹੀਂ ਲੈ ਸਕੀਆਂ, ਉਹ ਫ਼ੈਸਲੇ ‘ਆਪ’ ਸਰਕਾਰ ਨੇ ਮਹਿਜ ਢਾਈ ਸਾਲਾਂ ’ਚ ਹੀ ਲੈ ਕੇ ਜਨਤਾ ਨਾਲ ਕੀਤੇ ਵਾਅਦੇ ਵਫ਼ਾ ਕਰ ਦਿੱਤੇ ਹਨ। ਇਹੀ ਕਾਰਨ ਹੈ ਕਿ ਲੋਕ ਸਰਕਾਰ ਦੀਆਂ ਪਾਲਸੀਆਂ ਤੋਂ ਖੁਸ਼ ਹੇਕੇ ‘ਆਪ’ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ‘ਆਪ’ ਵਿੱਚ ਸ਼ਾਮਿਲ ਹੋਏ ਸੁਖਦੇਵ ਸਿੰਘ ਮਿਸਤਰੀ ਨੇ ਕਿਹਾ ਕਿ ‘ਆਪ’ ਪਾਰਟੀ ਦੀਆਂ ਵਧੀਆ ਲੋਕਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਉਨਾਂ ਵੱਲੋਂ ‘ਆਪ’ ਪਾਰਟੀ ਦੀ ਅਗਵਾਈ ਕਾਬੂਲੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਗੁਰਭੇਜ ਸਿੰਘ ਬਰਾੜ, ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਸੁਖਰੀਤ ਸਿੰਘ ਰੋਮਾਣਾ ਆਦਿ ਹਾਜ਼ਰ ਸਨ।