ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀਆਂ ਰਹਿੰਦੀਆਂ ਮੰਗਾਂ ਸੰਬੰਧੀ ਸੋਂਪਿਆ ਮੰਗ ਪੱਤਰ:- ਸ ਜਸਵੰਤ ਸਿੰਘ ਖਹਿਰਾ ਸਕੱਤਰ, ਅਕਾਲ ਕਾਲਜ ਕੌਂਸਲ।

ਸ੍ਰੀ ਦਮਦਮਾ ਸਾਹਿਬ 9 ਮਈ (ਵਰਲਡ ਪੰਜਾਬੀ ਟਾਈਮਜ਼)
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਦੇਰ ਸ਼ਾਮ ਪੁੱਜੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਅਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ , ਉਥੇ ਹੀ ਉਹਨਾਂ ਗੁਰਬਾਣੀ ਕੀਰਤਨ ਵੀ ਸੁਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਨੂੰ ਸ੍ਰੀ ਸਾਹਿਬ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕੌਂਸਲ ਦੇ ਸਕੱਤਰ ਸਰਦਾਰ ਜਸਵੰਤ ਸਿੰਘ ਖਹਿਰਾ ,ਜਥੇਦਾਰ ਬਲਦੇਵ ਸਿੰਘ ਭੰਮਾਵੱਦੀ , ਗੁਰਜੰਟ ਸਿੰਘ ਦੁੱਗਾ,ਸ ਸਿਆਸਤ ਸਿੰਘ ਗਿੱਲ, ਮਨਜੀਤ ਸਿੰਘ ਬਾਲੀਆ ,ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ , ਮੈਨੇਜਰ ਸ ਜਸਵੀਰ ਸਿੰਘ ਗਿੱਦੜਬਾਹਾ,ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ, ਸਰਪੰਚ ਰਣਦੀਪ ਸਿੰਘ ਮਿੰਟੂ ਬਡਰੁੱਖਾਂ ਸਮੇਤ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲਜ਼ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। ਖੁੱਲੇ ਪੰਡਾਲ ਵਿੱਚ ਮੁੱਖ ਮੰਤਰੀ ਨੇ ਅਕਾਲੀ ਕਾਂਗਰਸੀਆਂ ਨੂੰ ਕਰੜੇ ਹੱਥੀ ਲੈਂਦਿਆਂ ਦੋਸ਼ ਲਾਇਆ ਕਿ ਨੀਤ ਖੋਟੀ ਹੋਣ ਕਰਕੇ ਉਹਨਾਂ ਬੇਅਦਬੀ ਰੋਕੂ ਕਾਨੂੰਨ ਨਹੀਂ ਬਣਾਇਆ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਜੀ ਦੇ ਨਾਂ ਤੇ ਜਲਦੀ ਹੀ ਮੈਡੀਕਲ ਬਣਾਇਆ ਜਾਵੇਗਾ। ਇਸ ਮੌਕੇ ਸ ਜਸਵੰਤ ਸਿੰਘ ਖਹਿਰਾ ਜੀ ਅਗਵਾਈ ਹੇਠ ਰੂਪ ਸਿੰਘ ਸੇ਼ਰੋ ਅਤੇ ਸ਼ਹੀਦ ਕਿਸਾਨ ਅਤੇ ਮਜ਼ਦੂਰ ਪਰਿਵਾਰ ਕਮੇਟੀ ਵੱਲੋਂ ਪੰਜਾਬ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀਆਂ ਰਹਿੰਦੀਆਂ ਮੰਗਾਂ ਸੰਬੰਧੀ ਸੀਐਮ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

