ਕੋਟਕਪੂਰਾ, 27 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੀਆਂ ਗਈਆਂ ਵੱਡੀਆਂ ਸੁਧਾਰਾਂ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣ ਰਹੀ ਹੈ। ਪਿੰਡਾਂ ਵਿੱਚ ਸੜਕਾਂ ਅਤੇ ਬਿਜਲੀ ਦੀ ਸੁਵਿਧਾ ਬਿਹਤਰ ਹੋਣ ਨਾਲ ਜੀਵਨ ਮਿਆਰ ਉੱਚਾ ਚੜਿਆ ਹੈ। ਨਵੀਆਂ ਹਸਪਤਾਲ ਸਹੂਲਤਾਂ ਅਤੇ ਮੁਫ਼ਤ ਇਲਾਜ ਯੋਜਨਾਵਾਂ ਨਾਲ ਲੋਕਾਂ ਨੂੰਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਹਰ ਇੱਕ ਵਰਗ ਲਈ 600 ਯੂਨਿਟ ਬਿਜਲੀ ਦੇ ਮੁਫਤ ਹੋਣ ਕਾਰਨ ਲੋਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਨਵੀਂ ਸਿਹਤ ਕ੍ਰਾਂਤੀ ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਲੋਕ ਇਲਾਜ ਮੁਫਤ ਕਰਵਾ ਸਕਦੇ ਹਨ, ਦੀ ਵੀ ਪੰਜਾਬ ਵਾਸੀਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦੇ ਉਜਵਲ ਭਵਿੱਖ ਲਈ ਸਕੂਲਾਂ ਵਿੱਚ ਕੰਪਿਊਟਰ ਅਤੇ ਐਲ.ਈ.ਡੀ. ਪੈਨਲ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਕਰੋੜਾਂ ਰੁਪਏ ਹੁਣ ਤੱਕ ਵਿਕਾਸ ਕਾਰਜਾਂ ਵਿੱਚ ‘ਆਪ’ ਸਰਕਾਰ ਵੱਲੋਂ ਲਾਏ ਜਾ ਚੁੱਕੇ ਹਨ। ਅੰਤ ਵਿੱਚ ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਪੰਜਾਬ ਵਿੱਚ ਮੁੜ ਤੋਂ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ
