ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਕੋਟਕਪੂਰਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਟਵੀਟ ਅਤੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ 

ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਕੋਟਕਪੂਰਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਟਵੀਟ ਅਤੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ 

ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿਤੀ ਗਈ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ, ਮਿਤੀ 15-1-2015 ਦਾ ਮੁੱਢਲੀ ਤਨਖਾਹਾਂ ਤੇ ਭਰਤੀ ਕਰਨ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ, ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ ਪੱਤਰ ਰੱਦ ਨਾ ਕੀਤਾ ਗਿਆ ਅਤੇ ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਾਨਯੋਗ ਸਰਵ ਉੱਚ ਅਦਾਲਤ ਦਾ ਫੈਸਲਾ ਸਹੀ ਦਿਸ਼ਾ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਅੱਗੇ ਕਿਹਾ ਕਿ ਕੱਲ੍ਹ ਮਿਤੀ 30 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਦੀ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਆਉਣ ਵਾਲੇ ਸਮੇਂ ਦੌਰਾਨ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਭਰਾਤਰੀ ਤੌਰ ‘ਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸੁਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਪੁਰਜੋਰ ਹਮਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੱਤਪਾਲ ਸਿੰਘ, ਮਨਪ੍ਰੀਤ ਸਿੰਘ, ਅਨਿਲ ਕੁਮਾਰ, ਸਾਹਿਲ, ਰਜਿੰਦਰ ਸਿੰਘ ਲੈਕਚਰਾਰ, ਪ੍ਰਿੰਸੀਪਲ ਤਜਿੰਦਰ ਸਿੰਘ, ਇੰਸਪੈਕਟਰ ਨਛੱਤਰ ਸਿੰਘ, ਸੁਰਿੰਦਰ ਕੁਮਾਰ ਮੁਜਾਲ ਸੁਪਰਡੈਂਟ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਲੈਕਚਰਾਰ, ਰਾਮ ਸਰੂਪ, ਰੋਹਿਤ ਗਰਗ, ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਇਕਬਾਲ ਸਿੰਘ ਮਘੇੜਾ, ਯੋਗੇਸ਼ ਰਾਜਪੂਤ, ਹਰਬੀਰ ਸਿੰਘ, ਬਲਵੰਤ ਸਿੰਘ, ਤਿਲਕ ਰਾਜ, ਸੰਜੇ ਕੁਮਾਰ, ਰਮਨ ਕੁਮਾਰ, ਬਲਵਿੰਦਰ ਸਿੰਘ, ਗੇਜ਼ ਰਾਮ ਭੌਰਾ, ਰਵਿੰਦਰ ਸਿੰਘ ਰਿੰਪੀ, ਰੇਸ਼ਮ ਸਿੰਘ ਸਰਾਂ, ਪਰਮਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ ਸੈਂਟਰ ਹੈਡ ਟੀਚਰ, ਗੁਰਮੀਤ ਸਿੰਘ ਜਲਾਲਾਬਾਦੀ, ਮੰਦਰ ਸਿੰਘ ਲੈਕਚਰਾਰ, ਹੁਕਮ ਚੰਦ ਅਤੇ ਤੇਜਪਾਲ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੀ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.