ਮਹਿਲ ਕਲਾਂ, 25 ਦਸੰਬਰ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਨੂੰ ਕੈਦ ਸਮੇਂ ਦੁੱਧ ਪਿਆਉਣ ਦੀ ਸੇਵਾ ਨਿਭਾਅ ਕੇ ਮੁਗਲ ਹਕੂਮਤ ਦੇ ਜਬਰ ਦੌਰਾਨ ਪਰਿਵਾਰ ਸਮੇਤ ਸ਼ਹਾਦਤ ਦਾ ਜਾਪ ਪੀ ਗਏ। ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵੱਲੋਂ ਗ੍ਰਾਮ ਪੰਚਾਇਤਾਂ, ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਛਾਪਾ ਦੇ ਕੀਰਤਨੀ ਜਥੇ ਨੇ ਕੀਰਤਨ ਦੁਆਰਾ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ। ਵਿਦਿਆਲਾ ਇੰਚਾਰਜ ਭਾਈ ਬਲਵੰਤ ਸਿੰਘ ਮਹੇਰਨਾ, ਸੀਨੀ: ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਾਦਗਰੀ ਸਮਾਗਮ ਪਿੰਡ ਪਿੰਡ ਕਰਵਾ ਕੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪਨੀਰੀ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ । ਪ੍ਰੈਸ ਕਲੱਬ ਰਜਿ: ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੰਦਿਆ ਗੁਰੂਸਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸਮਾਜਿਕ ਅਲਾਮਤਾਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿਤਾ। ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਨਿਰੰਤਰ ਖੂਨਦਾਨ, ਮੈਡੀਕਲ ਜਾਂਚ ਕੈਂਪ ਲਗਾਉਣ ਦੇ ਨਾਲ-ਨਾਲ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣ ਦੀ ਸ਼ਲਾਘਾ ਕਰਦਿਆ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਅਵਤਾਰ ਸਿੰਘ ਅਣਖੀ, ਬਲਜਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਵਜੀਦਕੇ, ਮੇਘ ਰਾਜ ਜੋਸ਼ੀ, ਜਗਮੋਹਣ ਸ਼ਾਹ ਰਾਏਸਰ, ਜਗਸੀਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਲੋਹਗਡ਼੍ਹ ਆਦਿ ਦੀ ਅਗਵਾਈ ਹੇਠ ਧਰਮ ਪ੍ਰਚਾਰ, ਸਮਾਜ ਸੇਵੀ ਕਾਰਜਾਂ ‘ਚ ਵੱਡਾਮੁੱਲਾ ਯੋਗਦਾਨ ਪਾਉਣ ਬਦਲੇ ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਮਹਿਲ ਕਲਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ ਐਸ ਪੀ ਮਹਿਲ ਕਲਾਂ ਸੁਬੇਗ ਸਿੰਘ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਸਰਪੰਚ ਸਰਬਜੀਤ ਸਿੰਘ ਸੰਭੂ, ਬਲਦੇਵ ਸਿੰਘ ਗਾਗੇਵਾਲ, ਡਾ: ਅਮਰਜੀਤ ਸਿੰਘ, ਪ੍ਰੋਫੈਸਰ ਗੁਰਜੰਟ ਸਿੰਘ ਛੀਨੀਵਾਲ, ਮੀਰੀ ਪੀਰੀ ਸੇਵਾ ਲਹਿਰ ਦੇ ਪ੍ਰਧਾਨ ਸਵਰਨ ਸਿੰਘ ਖ਼ਾਲਸਾ, ਮੰਗਤ ਸਿੰਘ ਸਿੱਧੂ, ਮੇਜਰ ਸਿੰਘ ਕਲੇਰ, ਗਿਆਨੀ ਸਤਨਾਮ ਸਿੰਘ, ਸੁਰਿੰਦਰ ਸਿੰਘ ਕੈਨੇਡੀਅਨ, ਜਸਵੰਤ ਸਿੰਘ ਲਾਲੀ, ਪ੍ਰੇਮ ਕੁਮਾਰ ਪਾਸੀ, ਗੁਰਸੇਵਕ ਸਿੰਘ ਸਹੋਤਾ, ਭਾਈ ਚਮਕੌਰ ਸਿੰਘ ਗਰੰਥੀ, ਬੰਤ ਸਿੰਘ ਕੁਤਬਾ, ਭਾਈ ਲਖਵੀਰ ਸਿੰਘ ਸਹੌਰ, ਗੁਰਪ੍ਰੀਤ ਸਿੰਘ ਗਰੇਵਾਲ, ਹਰਜੀਤ ਸਿੰਘ ਖਿਆਲੀ, ਜੋਗਿੰਦਰ ਸਿੰਘ ਧੰਜਲ, ਹਰੀ ਸਿੰਘ ਮੈਂਬਰ ਆਦਿ ਹਾਜ਼ਰ ਸਨ।