ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੂੰ ਦੁਬਾਰਾ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣੇ ਜਾਣ ‘ਤੇ ਹਲਕਾ ਫਰੀਦਕੋਟ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਫਰੀਦਕੋਟ ਦੇ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਜੀ ਦੀ ਕੁਸ਼ਲ ਅਤੇ ਨਿਰਪੱਖ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਦੇਸ਼ ਭਰ ਵਿੱਚ ਇੱਕ ਨਵੀਂ ਰਾਜਨੀਤਿਕ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਦੀ ਦੂਰਅੰਦੇਸ਼ ਸੋਚ ਅਤੇ ਲੋਕ-ਹਿੱਤੂ ਨੀਤੀਆਂ ਕਾਰਨ ਹੀ ਅੱਜ ਪਾਰਟੀ ਦੇਸ਼ ਦੇ ਕੋਨੇ-ਕੋਨੇ ਵਿੱਚ ਮਜ਼ਬੂਤ ਹੋ ਰਹੀ ਹੈ। ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੇ ਦੁਬਾਰਾ ਰਾਸ਼ਟਰੀ ਕਨਵੀਨਰ ਬਣਨ ਨਾਲ ਪਾਰਟੀ ਦੇ ਹਰ ਇੱਕ ਵਰਕਰ ਵਿੱਚ ਨਵਾਂ ਜੋਸ਼ ਭਰ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ‘ਆਪ’ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੁਲੰਦੀਆਂ ਨੂੰ ਛੂਹੇਗੀ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਦੀ ਰਹੇਗੀ। ਇਸ ਮੌਕੇ ਹਲਕਾ ਕੋਆਰਡੀਨੇਟਰ ਬੱਬੂ ਨੇ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਵੱਲੋਂ ਅਰਵਿੰਦ ਕੇਜਰੀਵਾਲ ਜੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਲੱਖ-ਲੱਖ ਵਧਾਈਆਂ ਦਿੱਤੀਆਂ।
