ਮਿਰਤਕ ਦੇ ਪਰਿਵਾਰ ਨੂੰ ਘੱਟੋ ਘੱਟ 10 ਲੱਖ ਰੁਪਏ ਦਾ ਮੁਆਵਜਾ ਦੇਣ ਦੀ ਕੀਤੀ ਮੰਗ
ਕੋਟਕਪੂਰਾ, 21 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜੇ.ਐੱਮ.ਪੀ.ਓ. ਜਿਲਾ ਫਰੀਦਕੋਟ ਅਤੇ ਪਸਸਫ 1406 ਜਿਲਾ ਫਰੀਦਕੋਟ ਵੱਲੋਂ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਤੇਜਵੰਤ ਸਿੰਘ ਢਿੱਲਵਾਂ ਦੇ ਵੱਡੇ ਭਰਾ ਸੁਖਵੰਤ ਸਿੰਘ ਦੀ ਅਵਾਰਾ ਪਸ਼ੂਆਂ ਕਰਕੇ ਹੋਈ ਮੌਤ ‘ਤੇ ਜਥੇਬੰਦੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ! ਜੇ.ਐੱਮ.ਪੀ.ਓ. ਜਿਲਾ ਫਰੀਦਕੋਟ ਦੇ ਕਨਵੀਨਰ ਵੀਰਇੰਦਰਜੀਤ ਸਿੰਘ ਪੁਰੀ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਵੰਤ ਸਿੰਘ ਦੀ ਪਿੰਡ ਢਿੱਲਵਾਂ ਵਿਖੇ ਅਵਾਰਾ ਪਸ਼ੂ ਵਿੱਚ ਵੱਜਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ! ਉਹਨਾਂ ਆਖਿਆ ਕਿ ਆਏ ਦਿਨ ਹੀ ਅਵਾਰਾ ਪਸ਼ੂਆਂ ਨਾਲ ਕੀਮਤੀ ਜਾਨਾ ਅਜਾਈ ਜਾ ਰਹੀਆਂ ਹਨ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਗਊ ਸੈਸ ਦੇ ਨਾਮ ‘ਤੇ ਲੋਕਾਂ ਕੋਲੋਂ ਕਰੋੜਾਂ ਰੁਪਏ ਵਸੂਲੇ ਜਾ ਰਹੇ ਹਨ, ਫਿਰ ਵੀ ਪ੍ਰਸ਼ਾਸਨ ਵੱਲੋਂ ਇਹਨਾਂ ਅਵਾਰਾ ਪਸ਼ੂਆਂ ਨੂੰ ਸਾਂਭਣ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਜਾ ਰਿਹਾ! ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਰਾ ਪਰਿਵਾਰ ਮਿਰਤਕ ‘ਤੇ ਹੀ ਨਿਰਭਰ ਸੀ! ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਜਿਲਾ ਫਰੀਦਕੋਟ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਮਿਰਤਕ ਦੇ ਪਰਿਵਾਰ ਨੂੰ ਘੱਟੋ ਘੱਟ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ ਅਤੇ ਪਿੰਡ ਢਿੱਲਵਾਂ ਕਲਾਂ ਦੇ ਅੱਡੇ ਤੋਂ ਅਵਾਰਾ ਗਊਆਂ ਅਤੇ ਢਠਿਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਛੱਡਿਆ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ! ਇਸ ਦੇ ਸੰਬੰਧ ਵਿੱਚ ਜੇ.ਐੱਮ.ਪੀ.ਓ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨਾਲ ਜਲਦ ਮੀਟਿੰਗ ਕੀਤੀ ਜਾਵੇਗੀ! ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ ਹਰੀਨੌ, ਬਲਕਾਰ ਸਿੰਘ ਔਲਖ, ਹਰਜਿੰਦਰ ਸਿੰਘ ਕਾਕਾ, ਸੁਖਮੰਦਰ ਸਿੰਘ ਢਿੱਲਵਾਂ, ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਗੁਰਤੇਜ ਸਿੰਘ ਖਹਿਰਾ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖਾਲਸਾ ਆਦਿ ਸਾਥੀ ਹਾਜ਼ਰ ਸਨ।