ਆਖਿਆ! ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਹੋਰ ਮਜਬੂਤ ਹੋਵੇਗੀ
ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਜਿਲ੍ਹਾ ਫਰੀਦਕੋਟ ਦੇ ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਖਿਆ ਕਿ ਵਿਧਾਇਕ ਅਸ਼ਵਨੀ ਸ਼ਰਮਾ ਜੀ ਦੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਦੇ ਯੂਥ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ। ਉਹਨਾ ਗੱਲਬਾਤ ਦੌਰਾਨ ਕਿਹਾ ਕਿ ਅਸ਼ਵਨੀ ਸ਼ਰਮਾ ਇੱਕ ਅਜਿਹੇ ਆਗੂ ਹਨ, ਜੋ ਸਾਰੇ ਵਰਕਰਾਂ ਦੀ ਗੱਲ ਸੁਣਦੇ ਹਨ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਦੇ ਹਨ। ਉਨ੍ਹਾਂ ਦੀ ਅਗਵਾਈ ਵਿੱਚ ਭਾਜਪਾ ਪਹਿਲਾਂ ਵੀ ਮਜਬੂਤ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮਜਬੂਤੀ ਪ੍ਰਾਪਤ ਕਰੇਗੀ। ਮਨਵੀਰ ਰੰਗਾ ਨੇ ਦੱਸਿਆ ਕਿ ਅਸ਼ਵਨੀ ਸ਼ਰਮਾ ਨੇ ਆਪਣਾ ਰਾਜਨੀਤਕ ਸਫਰ ਪਠਾਨਕੋਟ ਮੰਡਲ ਪ੍ਰਧਾਨ ਵਜੋਂ ਸ਼ੁਰੂ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਟੀਮ ਵਿੱਚ ਵੀ ਸਰਗਰਮੀ ਨਾਲ ਕੰਮ ਕੀਤਾ। ਇਸ ਤੋਂ ਇਲਾਵਾ ਉਹ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ, ਪਾਰਟੀ ਦੇ ਜਨਰਲ ਸਕੱਤਰ ਅਤੇ ਦੋ ਵਾਰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਨਾਲ ਹੀ ਉਹ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਕੇ ਇਲਾਕੇ ਦੀ ਸੇਵਾ ਕਰ ਚੁੱਕੇ ਹਨ। ਮਨਵੀਰ ਰੰਗਾ ਨੇ ਆਸ ਪ੍ਰਗਟਾਈ ਕਿ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਵਰਕਰ ਪਹਿਲਾਂ ਨਾਲੋਂ ਵਧੇਰੇ ਸਰਗਰਮ ਹੋਣਗੇ ਅਤੇ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਜਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਹਰਿਆਣੇ ਦੀ ਤਰਜ਼ ’ਤੇ ਪੰਜਾਬ ਦੇ ਲੋਕ ਵੀ ਇਸ ਵਾਰ ਭਾਜਪਾ ਦੀ ਸਰਕਾਰ ਬਣਾਉਣਗੇ। ਉਹਨਾਂ ਪੰਜਾਬ ਦੀ ਮੌਜੂਦਾ ਸਥਿੱਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਲੁੱਟ-ਖੋਹ, ਨਸ਼ਿਆਂ ਦੀ ਕਰੋਪੀ ਅਤੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹਨਾਂ ਸਮੱਸਿਆਵਾਂ ਦਾ ਹੱਲ ਸਿਰਫ਼ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਨਾਲ ਹੀ ਸੰਭਵ ਹੈ।