ਕਿਹਾ! ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ
ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾਂ ਦੀ ਪਾਰਟੀ ਲਈ ਸੂਬਾ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸ਼੍ਰੀ ਰਾਜਨ ਨਾਰੰਗ ਨੇ ਕਿਹਾ ਕਿ ਇਸ ਨਾਲ ਭਾਜਪਾ ਸੂਬੇ ਵਿੱਚ ਹੋਰ ਮਜਬੂਤ ਹੋ ਕੇ ਉਭਰੇਗੀ, ਕਿਉਕਿ ਅਸ਼ਵਨੀ ਸ਼ਰਮਾਂ ਨੂੰ ਸੰਗਠਨ ਵਿੱਚ ਕੰਮ ਕਰਨ ਦਾ ਲੰਮੇ ਸਮੇਂ ਦਾ ਤਜਰਬਾ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦਾ ਕੇਡਰ ਇਸ ਫੈਸਲੇ ‘ਤੇ ਬਹੁਤ ਉਤਸ਼ਾਹਿਤ ਹੈ, ਕਿਉਂਕਿ ਅਸ਼ਵਨੀ ਕੁਮਾਰ ਸ਼ਰਮਾ ਕੋਲ ਹਰ ਇੱਕ ਨੂੰ ਇੱਕ ਮਜ਼ਬੂਤ ਸ਼ਕਤੀ ਵਜੋਂ ਲੈਣ ਦੀ ਸਹੀ ਯੋਗਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਮਜ਼ਬੂਤ ਹੋਵੇਗੀ, ਕਿਉਂਕਿ ਉਹ ਸੂਬੇ ਦੇ ਮੁੱਖ ਮੁੱਦਿਆਂ ਨੂੰ ਸਮਝਦੇ ਹਨ, ਇਸ ਮੌਕੇ ਰਾਜਨ ਨਾਰੰਗ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਰਮਾ ਦੀ ਅਗਵਾਈ ਵਿੱਚ ਲੀਡਰਸ਼ਿਪ ਅਤੇ ਮਜ਼ਬੂਤ ਜ਼ਮੀਨੀ ਪੱਧਰ ‘ਤੇ ਸੰਪਰਕ ਪਾਰਟੀ ਕੇਡਰ ਨੂੰ ਊਰਜਾਵਾਨ ਬਣਾਏਗਾ। ਉਨਾਂ ਕਿਹਾ ਕਿ ਅਸ਼ਵਨੀ ਸ਼ਰਮਾ ਬਹੁਤ ਹੀ ਮਿਲਣਸਾਰ ਵਧੀਆ ਇਨਸਾਨ ਹਨ, ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਹਰ ਮੁਕਾਮ ਹਾਸਲ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਜਪਾ ਦੀ ਤਿਆਰੀ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀ ਹੈ, ਇਸ ਦੇ ਚਲਦੇ ਪਾਰਟੀ ਵਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।