ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਸ਼ਵਨੀ ਸ਼ਰਮਾ ਜੀ ਦੇ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾ ਸੰਭਾਲ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਰਾਜਨ ਨਾਰੰਗ ਸੀਨੀਅਰ ਵਾਈਸ ਪ੍ਰਧਾਨ ਭਾਜਪਾ ਨੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜੀ ਭਗਵਾਂ ਸਿਰੋਪਾਉ ਪਾ ਕੇ ਵਧਾਈ ਦਿੱਤੀ। ਇਸ ਮੌਕੇ ਰਾਜਨ ਨਾਰੰਗ ਨੇ ਆਖਿਆ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਪਾਰਟੀ ਸੂਬੇ ਵਿੱਚ ਸਰਕਾਰ ਬਣਾਏਗੀ। ਰਾਜਨ ਨਾਰੰਗ ਨੇ ਦੱਸਿਆ ਕਿ ਅਸ਼ਵਨੀ ਸ਼ਰਮਾ ਜੀ ਨੇ ਸਾਰਿਆਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਦੀ ਸੇਵਾ ਲਈ ਮੈਂ ਹਮੇਸ਼ਾਂ ਤਤਪਰ ਰਹਾਂਗਾ। ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ ‘ਸਰਕਸ’ਸਰਕਾਰ ਨੂੰ ਬਦਲ ਕੇ ਪੰਜਾਬ ਵਿੱਚ ਇੱਕ ਸੱਚਮੁੱਚ ਲੋਕਾਂ ਦੀ ਸਰਕਾਰ ਸਥਾਪਿਤ ਕਰਨਾ ਸਾਡਾ ਮੁੱਖ ਮਿਸ਼ਨ ਹੈ। ਇਸ ਮੌਕੇ ਉਹਨਾਂ ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿੱਚ ਪਹੁੰਚੇ ਸਮੂਹ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਾਡੇ ਨਿਸ਼ਠਾਵਾਨ ਕਾਰਜਕਾਰਤਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜਨ ਨਾਰੰਗ ਨਾਲ ਜਿਲ੍ਹਾ ਪ੍ਰਧਾਨ ਗੌਰਵ ਕਕੜ, ਅਜੇ ਵੀਰ ਅਭੀ ਮਿੱਤਲ, ਗਗਨ ਅਹੂਜਾ, ਪਾਵਨ ਸ਼ਰਮਾ, ਅਮਰ ਨਾਥ ਬਿਰਲਾ, ਪ੍ਰੇਮ ਸੁਖੀਜਾ, ਹਰਦੀਪ ਸ਼ਰਮਾ, ਜਸਪਾਲ ਸਿੰਘ ਪੰਜਗਰਾਈਂ ਆਦਿ ਵੀ ਹਾਜਰ ਸਨ।