ਫ਼ਰੀਦਕੋਟ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਖਾਂ ਦੇ ਚੰਡੀਗੜ ਹਸਪਤਾਲ ਫ਼ਰੀਦਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ.ਸੰਜੀਵ ਗੋਇਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਆਰੰਭ ਕੀਤੀ ਮੁਹਿੰਮ ਤਹਿਤ 30 ਨਵੰਬਰ, ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਤੋਂ 2:00 ਵਜੇ ਤੱਕ ਪਿੰਡ ਮਚਾਕੀ ਖੁਰਦ ਦੇ ਗੁਰਦੁਆਰਾ ਸੰਤ ਬਾਬਾ ਖਜ਼ਾਨ ਸਿੰਘ ਵਿਖੇ ਅੱਖਾਂ ਦੇ ਚੈੱਕਅੱਪ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ ਅਤੇ ਕੈਂਪ ਦੌਰਾਨ ਚੁਣੇ ਗਏ ਮਰੀਜ਼ਾਂ ਦੇ ਫ਼ੇਕੋ ਰਾਹੀਂ ਮੁਫ਼ਤ ਲੈਂਜ ਪਾਏ ਜਾਣਗੇ। ਇੱਥੇ ਜ਼ਿਕਰਯੋਗ ਹੈ ਕਿ ਡਾ. ਸੰਜੀਵ ਗੋਇਲ ਇੱਕ ਸਮਾਜ ਸੇਵੀ ਦੇ ਰੂਪ ’ਚ ਪਿਛਲੇ ਲੰਬੇ ਸਮੇਂ ਤੋਂ ਮਰੀਜ਼ਾਂ ਵਾਸਤੇ ਮੁਫ਼ਤ ਕੈਂਪ ਲਗਾ ਕੇ ਲੋਕਾਂ ਨੂੰ ਸਿਹਤਮੰਦ ਕਰ ਰਹੇ ਹਨ।ਇਸ ਡਾ. ਸੰਜੀਵ ਗੋਇਲ ਨੇ ਸਮੂਹ ਲੋੜਵੰਦ ਮਰੀਜ਼ਾਂ ਨੂੰ ਇਸ ਕੈਂਪ ਦਾ ਲਾਭ ਲੈਣ ਲਈ ਸਮੇਂ ਸਿਰ ਪਹੁੰਚਣ ਵਾਸਤੇ ਸਨਿਮਰ ਬੇਨਤੀ ਕੀਤੀ ਹੈ।

