ਕੋਟਕਪੂਰਾ, 13 ਨਵੰਬਰ (ਟਿੰਕੂ ਕਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਸਮੂਹ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਬਬਲਪ੍ਰੀਤ ਸਿੰਘ, ਗੌਤਮ ਚੌਧਰੀ ਅਤੇ ਕੇਸ਼ਵ ਦੀ ਟੀਮ ਨੇ ਦੇਹਰਾਦੂਨ ਵਿਖੇ ਲਿਬ੍ਰਾ ਲਾਅ ਕਾਲਜ ਵਿੱਚ ਕਰਵਾਏ ਗਏ ਆਵਾਜ 3.0 ਗ ਅਗਨਿਸ਼ਾਸਤਰ 2.0 (2026) ਦੇ ਆਈ.ਪੀ.ਐਲ. ਆਕਸ਼ਨ ਹਾਊਸ ਮੁਕਾਬਲੇ ਪਹਿਲਾ ਸਥਾਨ ਹਾਸਲ ਕੀਤਾ। ਜਿਕਰਯੋਗ ਹੈ ਕਿ ਇਸ ਮੁਕਾਲਬੇ ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਭਾਗ ਲਿਆ ਸੀ। ਜਿਸ ਬਾਬਾ ਫਰੀਦ ਲਾਅ ਕਾਲਜ ਦੀ ਟੀਮ ਨੇ ਆਪਣੀ ਬਿਹਤਰੀਨ ਰਣਨੀਤੀ, ਖਿਡਾਰੀਆਂ ਦੀ ਸੰਤੁਲਿਤ ਚੋਣ ਅਤੇ ਪ੍ਰਭਾਵਸ਼ਾਲੀ ਟੀਮ ਪ੍ਰਬੰਧਨ ਦੇ ਦਮ ’ਤੇ ਜਿੱਤ ਦਰਜ ਕੀਤੀ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਸਦਾ ਹੀ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਮਨਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਨਿਸ਼ਾ ਅਤੇ ਸ਼੍ਰੀਮਤੀ ਪਰਵਿੰਦਰ ਕੌਰ ਵੀ ਮੌਜੂਦ ਰਹੇ।

