ਕੋਟਕਪੂਰਾ, 22 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫ਼ਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਖੇਤਰ ਵਿੱਚ ਲੰਮੀਆਂ ਪੁਲਾਘਾਂ ਪੁੱਟਦੀ ਹੋਈ ਅੱਗੇ ਵੱਧ ਰਹੀ ਹੈ। ਇਸ ਸੰਸਥਾ ਦੇ ਵਿਦਿਆਰਥੀ ਸਿਰਫ਼ ਵਿੱਦਿਅਕ ਖੇਤਰ ਵਿੱਚ ਹੀ ਅੱਗੇ ਨਹੀਂ ਸਗੋਂ ਹਰ ਮੁਕਾਬਲੇ, ਹਰ ਐਕਟੀਵਿਟੀ ਦਾ ਹਿੱਸਾ ਵੀ ਬਣਦੇ ਹਨ ਅਤੇ ਪ੍ਰਾਪਤੀਆਂ ਕਰਦੇ ਹਨ। ਪਿਛਲੇ ਦਿਨੀਂ ‘ਚੰਡੀਗੜ੍ਹ ਯੂਨੀਵਰਸਿਟੀ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਤਕਨਾਲੌਜੀ ਵੱਲੋਂ ਇੱਕ ਸਾਂਝੀ ਸਾਇੰਸ ਪ੍ਰਦਰਸ਼ਨੀ ਕਰਵਾਈ ਗਈ। ਇਸ ਵਿੱਚ 19 ਸਕੂਲਾਂ ਦੇ ਲੱਗਭੱਗ 700 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰਦਰਸ਼ਨੀ ਵਿੱਚ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਪ੍ਰੋਜੈਕਟ ਪੇਸ਼ ਕੀਤੇ ਗਏ। ਆਕਸਫ਼ੋਰਡ ਸੰਸਥਾ ਦੇ ਵਿਦਿਆਰਥੀਆਂ ਨੇ ਵੀ “ਪਿਉਰ ਵਾਟਰ ਸਿੰਕ ਟੇਕ’, ‘ਸਕਿੱਲ ਡਿਸ’, ‘ਥਿਫਹਟ ਸਕਿਊਰਟੀ ਸਿਸਟਮ’ ਅਤੇ ਏ. ਆਈ ਅਧਾਰਿਤ ਫਰੂਟ ਹਾਊਸ ਪ੍ਰੋਜੈਕਟ ਬਣਾ ਕੇ ਪ੍ਰਦਰਸ਼ਿਤ ਕੀਤੇ ਗਏ। ਇਹ ਬੜੇ ਮਾਣ ਵਾਲੀ ਗੱਲ ਹੈ ਕਿ 11ਵੀਂ ਜਮਾਤ ਦੇ ਵਿਦਿਆਰਥੀ ਪ੍ਰਿਆਂਸ਼ ਬਾਂਸਲ, ਨਵਜਨਮਿਤ, ਸਮਦਿਸ਼ਾ, ਜਸਨੂਰ ਕੌਰ, ਏਕਮਪ੍ਰੀਤ ਕੌਰ, ਮਹਿਕਦੀਪ ਕੌਰ, ਧੀਰਵੀ ਅਤੇ ਨੌਵੀਂ ਜਮਾਤ ਦੀ ਵਿਦਿਆਰਥੀ ਹਰਕੀਰਤ ਵੱਲੋਂ ਬਣਾਏ ਗਏ ਇਨ੍ਹਾਂ ਪ੍ਰੋਜੈਕਟਾਂ ਕਾਰਨ ਆਕਸਫ਼ੋਰਡ ਸੰਸਥਾ ਨੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਦਿਆਂ 5000 ਰੁਪਏ ਦਾ ਨਗਦ ਇਨਾਮ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਨੇ ਇੰਨ੍ਹਾਂ ਸਾਇੰਸਦਾਨਾਂ ਦੀ ਤਾਰੀਫ਼ ਕਰਦਿਆਂ ਇਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਟਲ ਲੈਬ ਦੇ ਇੰਚਾਰਜ਼ ਅਧਿਆਪਕ ਇੰਜੀ: ਹਰੀਸ਼ਰਨ ਦੀ ਵੀ ਯੋਗ ਅਗਵਾਈ ਲਈ ਸ਼ਲਾਘਾ ਕੀਤੀ। ਇਨ੍ਹਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਨਮਾਨਿਤ ਕਰਦਿਆਂ ਬਾਂਸਲ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਅੰਦਰ ਛੁਪੀ ਬੌਧਿਕਤਾ ਅਤੇ ਕਲਾ ਨੂੰ ਉਜਾਗਰ ਕਰਨਾ ਚਾਹੀਦਾ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

