ਕੋਟਕਪੂਰਾ, 6 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫ਼ੋਰਡ ਸਕੂਲ ਆਫ ਐਜੂਕੇਸ਼ਨ’ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਵਿੱਦਿਅਕ ਪੱਖ ਦੇ ਨਾਲ- ਨਾਲ ਹੋਰ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ ਜੋ ਉਹਨਾਂ ਦੀ ਬੌਧਿਕ ਸਮਰੱਥਾ ਨੂੰ ਵਧੇਰੇ ਤਰਸ਼ਦੀਆ ਹਨ ਅਤੇ ਉਹਨਾਂ ਦਾ ਮਾਰਗ ਦਰਸ਼ਨ ਕਰਦੀਆਂ ਹਨ। ਬੀਤੇ ਦਿਨੀਂ ਬਠਿੰਡਾ ਵਿਖੇ ਕਲਾਰਕ-ਇਨ ਹੋਟਲ ਵਿੱਚ ਯੂਥ ਡਿਪਲੋਮੈਟਿਕ ਕਨਕਲੇਵ ਕਰਵਾਇਆ ਗਿਆ। ਜਿਸ ਵਿੱਚ ਬਠਿੰਡਾ ਦੇ ਨਾਮਵਰ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਏ। ਇਸ ਵਿੱਚ ਆਕਸਫ਼ੋਰਡ ਸਕੂਲ ਦੇ ਵੀ ਚਾਰ ਵਿਦਿਆਰਥੀ ਰਾਜਵਿੰਦਰ ਸਿੰਘ ਵਾਸੀ ਡੋਡ, ਜੀਨਤ ਬਾਵਾ ਵਾਸੀ ਕਲਿਆਣ ਸੁੱਖਾ, ਹਰਮਨਦੀਪ ਕੌਰ ਵਾਸੀ ਕਲਿਆਣ ਸੁੱਖਾ ਅਤੇ ਨਵਰੀਤ ਕੌਰ ਵਾਸੀ ਭਗਤਾ ਭਾਈਕਾ ਸ਼ਾਮਿਲ ਹੋਏ। ਇਸ ਕਨਕਲੇਵ ਵਿੱਚ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਸਨ, ਜਿਸ ਵਿੱਚੋਂ ਆਕਸਫ਼ੋਰਡ ਸੰਸਥਾ ਦੇ ਵਿਦਿਆਰਥੀਆਂ ਨੇ ਇੰਡੀਅਨ ਪਾਰਲੀਮੈਂਟ ਸੈਸ਼ਨ ਚੁਣਿਆ। ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਪਾਰਟੀ ਦੀ ਨੁਮਾਇੰਦਗੀ ਕਰਦੇ ਹੋਏ ਉੱਚੇ ਪੱਧਰ ਦੇ ਵਿਚਾਰ ਸਾਂਝੇ ਕੀਤੇ ਤੇ ਵਿਚਾਰ ਚਰਚਾ ਦੌਰਾਨ ਬਹੁਮੁੱਲੇ ਅਤੇ ਬੇਸ਼ਕੀਮਤੀ ਵਿਚਾਰ ਗ੍ਰਹਿਣ ਵੀ ਕੀਤੇ। ਅੰਤ ਵਿੱਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਸਕੂਲ ਨੂੰ ‘ਫੈਕੈਲਟੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਐਸ.ਐਸ.ਟੀ. ਅਧਿਆਪਕ ਵਰੁਣ ਸ਼ੁਕਲਾ ਦੀ ਅਗਵਾਈ ਵਿੱਚ ਗਏ ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਚੇਤਨ ਹੋਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪਰਸਤ ਮੈਂਬਰ ਸਾਹਿਬਾਨ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ) ਹਰਗੁਰਪ੍ਰੀਤ ਸਿੰਘ ਗਗਨ ਬਰਾੜ( ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਰਨਲ ਸਕੱਤਰ ) ਅਤੇ ਗੁਰਮੀਤ ਸਿੰਘ ਗਿੱਲ (ਸਰਪੰਚ) ਨੇ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੀਆਂ ਹੋਰ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

