
ਬਾਜਾਖਾਨਾ/ਫਰੀਦਕੋਟ, 11 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਹਰ ਤਿਉਹਾਰ ਨੂੰ ਬੜੀ ਸ਼ਿੱਦਤ ਨਾਲ ਮਨਾਇਆ ਜਾਂਦਾ ਹੈ, ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਭਾਰਤ ਵਿੱਚ ਮੇਲਿਆਂ, ਤਿਉਹਾਰਾਂ ਦਾ ਕਾਫਲਾ ਸਾਰਾ ਸਾਲ ਚੱਲਦਾ ਰਹਿੰਦਾ ਹੈ। ਅਸੀਂ ਭਾਰਤੀ ਬੜੇ ਉਤਸ਼ਾਹ ਨਾਲ ਇਨਾਂ ਦੀ ਆਉਣ ਦੀ ਉਡੀਕ ਕਰਦੇ ਹਾਂ। ਇਸੇ ਤਰਾਂ ਆਕਸਫੋਰਡ ਸੰਸਥਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਵੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਬੜਾ ਹੀ ਦਿਲਕਸ਼ “ਡਾਂਸ ਐਕਟ” ਪੇਸ਼ ਕੀਤਾ ਗਿਆ। ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਾਮ ਸੀਆ ਰਾਮ ਉੱਤੇ ਡਾਂਸ ਕੀਤਾ। ਇਸ ਦੌਰਾਨ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਇੱਕ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਰਾਹੀਂ ਬਦੀ ਦਾ ਹਮੇਸ਼ਾ ਖ਼ਾਤਮਾ ਹੁੰਦਾ ਹੈ, ਦਾ ਸੁਨੇਹਾ ਦਿੱਤਾ ਗਿਆ। ਸਵੇਰ ਦੀ ਸਭਾ ਦੌਰਾਨ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਹਰ ਤਿਉਹਾਰ ਸਾਡੇ ਲਈ ਵੱਖ-ਵੱਖ ਸੁਨੇਹੇ ਲੈ ਕੇ ਆਉਂਦੇ ਹਨ। ਉਨਾਂ ਕਿਹਾ ਕਿ ਜਿੱਥੇ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹਨ, ਉੱਥੇ ਇਹ ਸਾਨੂੰ ਆਪਣੀ ਸੰਸਕਿ੍ਰਤੀ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਸਹਾਈ ਹੁੰਦੇ ਹਨ। ਸਾਨੂੰ ਸਾਰੇ ਤਿਉਹਾਰ ਖੁਸ਼ੀ ਅਤੇ ਪਵਿੱਤਰਤਾ ਨਾਲ ਮਨਾਉਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਆਨ-ਲਾਇਨ ਐਕਟੀਵਿਟੀ ਵੀ ਕਰਵਾਈ ਗਈ, ਜਿਸ ਵਿੱਚ ਰਾਵਣ ਮਸਕ ਮੇਕਿੰਗ, ਧੁਨਸ਼ ਬਣਾਉਣ, ਰਾਵਣ ਦਾ ਪੁਤਲਾ ਬਣਾਉਣ, ਪੇਪਰ ਫੁੱਲ ਬਣਾਉਣ ਅਤੇ ਕਲਸ਼ ਸਜਾਉਣ ਦੀਆਂ ਗਤੀਵਿਧੀਆਂ ਸ਼ਾਮਿਲ ਸਨ। ਇਨਾਂ ਕਿ੍ਰਰਿਆਤਮਕ ਕਿਰਿਆਵਾਂ ਵਿੱਚ ਦੂਜੀ ਜਮਾਤ ਤੋਂ ਲੈ ਕੇ ਨੌਂਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ।