ਪਾਠ ਦੇ ਭੋਗ ਉਪਰੰਤ ਇੱਕ ਵਿਸਾਲ ਨਗਰ-ਕੀਰਤਨ ਸਜਾਇਆ ਜਾਵੇਗਾ
ਫਰੀਦਕੋਟ, 23 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਆਗਮਨ-ਪੁਰਬ 2024ਦੇ ਸਮਾਗਮਾਂ ਦੇ ਤੀਜੇ ਦਿਨ ਗੁ ਟਿੱਲਾ ਬਾਬਾ ਫਰੀਦ ਜੀ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋ ਜੀ ਦੀ ਰਹਿਨੁਮਾਈ ਹੇਠ ਸੰਗਤਾਂ ਦੀ ਹਾਜਰੀ ਵਿੱਚ ਗੁਰੂਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ। ਜਿਨ੍ਹਾਂ ਦੇ ਭੋਗ ਬਾਬਾ ਫਰੀਦ ਆਗਮਨ-ਪੁਰਬ 2024ਦੇ ਆਖਰੀ ਦਿਨ 23 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 8:30 ਵਜੇ ਪਾਏ ਜਾਣਗੇ। ਉਪਰੰਤ ਗੁ ਟਿੱਲਾ ਬਾਬਾ ਫਰੀਦ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸਮਾਪਤੀ ਗੁ ਗੋਦੜੀ ਸਾਹਿਬ ਵਿਖੇ ਜਾ ਕੇ ਹੋਵੇਗੀ।