ਕੋਟਕਪੂਰਾ, 10 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਜੁਝਾਰੂ ਆਗੂ ਜਸਵਿੰਦਰ ਸਿੰਘ ਬੱਬੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਵਾਈਸ ਕੋਆਰਡੀਨੇਟਰ ਸ਼ੋਸ਼ਲ ਮੀਡੀਆ ਨਿਯੁਕਤ ਕੀਤਾ ਗਿਆ ਹੈ। ਜਸਵਿੰਦਰ ਸਿੰਘ ਬੱਬੂ ਨੇ ਹਲਕਾ ਵਾਈਸ ਕੋਆਰਡੀਨੇਟਰ ਸ਼ੋਸ਼ਲ ਮੀਡੀਆ ਥਾਪਣ ’ਤੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਾਲਵਾ ਸੈਂਟਰਲ ਜੋਨ ਇੰਚਾਰਜ ਦੀਪਕ ਬਾਤਿਸ਼, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਗੁਰਤੇਜ ਸਿੰਘ ਖੋਸਾ ਜਿਲਾ ਪ੍ਰਧਾਨ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਇੰਜੀ. ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਸਪੀਕਰ ਵਿਧਾਨ ਸਭਾ, ਪਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ, ਮਨਜੀਤ ਸ਼ਰਮਾ ਜਿਲਾ ਸਕੱਤਰ ਸ਼ੋਸ਼ਲ ਮੀਡੀਆ, ਅਮਨਦੀਪ ਸਿੰਘ ਸੰਧੂ ਪੀ.ਏ. ਸਪੀਕਰ ਸੰਧਵਾਂ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਹਲਕਾ ਸੰਗਠਨ ਇੰਚਾਰਜ ਕੋਟਕਪੂਰਾ, ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ, ਜੋਨ ਸੈਕਟਰੀ ਇੰਦਰਜੀਤ ਸਿੰਘ ਆਦਿ ਦਾ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।