ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਪ੍ਰੀਸ਼ਦ ਅਤੇ ਬਲੋਕ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ, ਜਿਸ ਵਿਚ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਸ਼ੋਸ਼ਲ ਮੀਡੀਆ ਦੇ ਜਿਲਾ ਸਕੱਤਰ ਮਨਜੀਤ ਸ਼ਰਮਾ ਨੇ ਕਿਹਾ ਕਿ ਜਿਸ ਤਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਤਰਨਤਾਰਨ ਵਿੱਚ ਉਪ ਚੋਣ ਜਿੱਤੀ ਹੈ। ਉਸੇ ਤਰਾਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ, ਕਿਉਂਕਿ ‘ਆਪ’ ਇੱਕੋ ਇੱਕ ਪਾਰਟੀ ਹੈ, ਜੋ ਲੋਕਾਂ ਦੇ ਦੁੱਖਾਂ ਨੂੰ ਸਮਝਦੀ ਹੈ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੂਰ ਰੱਖਣ ਲਈ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਬਣਾ ਰਹੀ ਹੈ। ਮਨਜੀਤ ਸ਼ਰਮਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਵਿੱਚ ਹੋ ਰਹੇ ਕੰਮਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਲੋਕ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।

