ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਨਾਲ ਸਬੰਧਿਤ ਸਰਦਾਰ ਮਹਿੰਦਰ ਸਿੰਘ ਹਰੀਏਵਾਲਾ, ਭਜਨ ਸਿੰਘ ਭਾਣਾ ਅਤੇ ਬੂਟਾ ਸਿੰਘ ਬਰਾੜ ਨੂੰ ਆਪ ਕਿਸਾਨ ਵਿੰਗ ਦੇ ਹਲਕਾ ਕੋਟਕਪੂਰਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਪ੍ਰੋਕਤ ਆਗੂਆਂ ਨੇ ਆਪਣੀ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ ਪੰਜਾਬ ਪ੍ਰਧਾਨ, ਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਧਾਨ ਕਿਸਾਨ ਵਿੰਗ ਅਤੇ ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਵਿੰਗ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਪਾਰਟੀ ਅਤੇ ਸਰਕਾਰ ਦੇ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰੇਗਾ। ਨਵ ਨਿਯੁਕਤ ਆਗੂਆਂ ਨੇ ਕਿਹਾ ਕਿ ਕਿਸਾਨ ਵਿੰਗ ਦੇ ਢਾਂਚੇ ਦਾ ਵਿਸਥਾਰ ਕਰਕੇ ਪਿੰਡ ਪੱਧਰ ’ਤੇ ਇਕਾਈਆਂ ਬਣਾਈਆਂ ਜਾਣਗੀਆਂ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਆਰੇ ਵਾਲੇ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਸੁਖਜੀਤ ਸਿੰਘ ਢਿੱਲਵਾਂ, ਬੋਹੜ ਸਿੰਘ (ਬਲਾਕ ਸੰਮਤੀ ਮੈਂਬਰ), ਸੰਦੀਪ ਸਿੰਘ ਬਰਾੜ (ਬਲਾਕ ਪ੍ਰਧਾਨ), ਅਮਰੀਕ ਸਿੰਘ ਸਰਪੰਚ ਡੱਗਰੁਮਾਣਾ, ਗੁਰਜੀਤ ਸਿੰਘ ਹਰੀਏਵਾਲਾ, ਸੁਖਵੰਤ ਸਿੰਘ ਪੱਕਾ, ਯਾਦਵਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ (ਪ੍ਰਧਾਨ ਐਸਸੀ ਵਿੰਗ), ਹਰਦੇਵ ਸਿੰਘ, ਵੀਰਸੁਰਿੰਦਰ ਸਿੰਘ ਸੇਖੋਂ, ਗੁਰਦੇਵ ਸਿੰਘ ਧਾਲੀਵਾਲ ਭਾਣਾ, ਰਵਿੰਦਰ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਗਗਨਦੀਪ ਸਿੰਘ, ਜਗਸੀਰ ਸਿੰਘ, ਮੁਖਤਿਆਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ ਸੋਢੀ, ਟਹਿਲ ਸਿੰਘ, ਗੁਰਮੀਤ ਸਿੰਘ, ਜੱਸਾ ਸਿੰਘ, ਕੁਲਵਿੰਦਰ ਸਿੰਘ, ਜੀਤਾ ਸਿੰਘ ਭਾਣਾ, ਜਗਮੀਤ ਸਿੰਘ ਧਾਲੀਵਾਲ, ਲੱਕੀ ਖਾਲਸਾ ਸਰਪੰਚ, ਮਨਪ੍ਰੀਤ ਸਿੰਘ ਟੈਣੀ ਭਲਵਾਨ, ਅਵਤਾਰ ਸਿੰਘ ਭੇਤ, ਜਗਮੀਤ ਸਿੰਘ ਮੈਂਬਰ, ਭਰਪੂਰ ਸਿੰਘ ਮੈਂਬਰ, ਦੀਪਾ ਮੈਂਬਰ ਅਤੇ ਬਲਦੇਵ ਸਿੰਘ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂਆਂ ਨੇ ਉਪਰੋਕਤ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਨਵ ਨਿਯੁਕਤ ਅਹੁਦੇਦਾਰ ਬਲਾਕ ਪ੍ਰਧਾਨਾਂ ਨਾਲ ਮਿਲ ਕੇ ਪੰਜਾਬ ਦੀ ਕਿਸਾਨੀ ਨੂੰ ਅਗਲੇ ਪੱਧਰ ਤਕ ਲੈ ਜਾਣ ਲਈ ਸੰਗਠਨ ਦੀ ਮਜ਼ਬੂਤੀ ’ਤੇ ਧਿਆਨ ਦੇਣਗੇ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਮਜ਼ਬੂਤ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਰਪਿਤ ਤੇ ਜਜ਼ਬੇ ਨਾਲ ਕੰਮ ਕਰਨ ਵਾਲੇ ਇਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਪਾਰਟੀ ਅਤੇ ਕਿਸਾਨ ਵਿੰਗ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਆਪ ਆਗੂਆਂ ਨੇ ਇਹ ਵੀ ਦੱਸਿਆ ਕਿ ਕਿਸਾਨ ਵਿੰਗ ਡੇਅਰੀ ਕਿਸਾਨਾਂ, ਮਜ਼ਦੂਰਾਂ ਅਤੇ ਸਹਾਇਕ ਧੰਦਿਆਂ ਨਾਲ ਜੁੜੇ ਪਰਿਵਾਰਾਂ ਦੀਆਂ ਆਵਾਜ਼ਾਂ ਨੂੰ ਉੱਪਰ ਲਿਜਾਣ ਲਈ ਹਮੇਸ਼ਾ ਅੱਗੇ ਰਹੇਗਾ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਤੀ ਤੇ ਸੰਗਠਨ ਨਾਲ ਜੋੜਨ ਅਤੇ ਖੇਤੀਬਾੜੀ ਨੂੰ ਨਵੀਂ ਦਿਸ਼ਾ ਤੇ ਰੂਪ ਦੇਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਮਾਣਯੋਗ ਸਪੀਕਰ ਸਾਹਿਬ ਨੇ ਸਮੂਹ ਅਹੁਦੇਦਾਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਸੂਬੇ ਭਰ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਨ ਲਈ ਗਰਾਊਂਡ ਲੈਵਲ ’ਤੇ ਉਤਰਿਆ ਜਾਵੇ, ਤਾਂ ਜੋ ਰਾਜ ਦੇ ਕਿਸਾਨਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕਿਸਾਨ ਵਿੰਗ ਸਭ ਤੋਂ ਮਜ਼ਬੂਤ ਵਿੰਗਾਂ ਵਿੱਚੋਂ ਇੱਕ ਹੈ, ਜੋ ਕਿਸਾਨੀ ਦੀਆਂ ਮੁਸ਼ਕਲਾਂ ਨੂੰ ਬਰੀਕੀ ਨਾਲ ਜਾਣ ਸਕਦਾ ਹੈ। ਕਿਸਾਨ ਵਿੰਗ ਦੇ ਸੂਬਾ ਆਗੂ ਮਹਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਆਉਣ ਵਾਲੇ ਸਮੇਂ ਦੌਰਾਨ ਕਿਸਾਨ ਵਿੰਗ ਦੀਆਂ ਜ਼ਿਲ੍ਹਾ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਸੂਬੇ ਭਰ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਾਰਟੀ ਨਾਲ ਜੋੜੇਗਾ।

