ਚੇਅਰਮੈਨ ਨੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰਾਂ ਦਾ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ ਅਤੇ ਕੀਤਾ ਸਨਮਾਨਤ
ਕੋਟਕਪੂਰਾ, 3 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਵੱਲੋਂ ਆਪਣੇ ਟਰੇਡ ਵਿੰਗ ਵਿੱਚ ਵਿਸਤਾਰ ਕਰਦਿਆਂ ਰਵਿੰਦਰ ਗੋਇਲ ਨੂੰ ਟਰੇਡ ਵਿੰਗ ਹਲਕਾ ਕੋਟਕਪੂਰਾ ਇੰਚਾਰਜ, ਪੇ੍ਰਮ ਕੁਮਾਰ ਸ਼ਰਮਾ ਨੂੰ ਫਰੀਦਕੋਟ, ਗੋਪਾਲ ਕਿ੍ਰਸ਼ਨ ਸ਼ੈਲੀ ਨੂੰ ਜੈਤੋ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਅੱਜ ਮਾਰਕਿਟ ਕਮੇਟੀ ਕੋਟਕਪੂਰਾ ਦੇ ਦਫਤਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਜਿਲਾ ਪ੍ਰਧਾਨ ਟਰੇਡ ਨੇ ਤਿੰਨੋਂ ਹਲਕਾ ਇੰਚਾਰਜਾਂ ਸਮੇਤ ਹਲਕਾ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਅ ਰਹੀ ਦੀਪਕ ਰਾਣੀ ਸ਼ਾਰਦਾ ਦਾ ਹਾਰ ਪਾ ਕੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨਿਯੁਕਤੀ ’ਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸਪੀਕਰ ਕੁਲਤਾਰ ਸਿੰਘ ਸੰਧਵਾਂ ਆਦਿ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸਾਰੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਪਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਸੂਬੇ ਦੀ ਤਰੱਕੀ ’ਚ ਵਪਾਰੀਆਂ ਦਾ ਵੀ ਵੱਡਾ ਯੋਗਦਾਨ ਹੈ। ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ ਨੇ ਆਖਿਆ ਕਿ ਪੰਜਾਬ ਸਰਕਾਰ ਹਰ ਵਿੰਗ ਦੇ ਟਰੇਡਾਂ, ਦੁਕਾਨਦਾਰਾਂ ਵਪਾਰੀਆਂ ਨੂੰ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ’ਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ, ਕਾਰੋਬਾਰ ਵਿੱਚ ਮੁਸ਼ਕਿਲਾਂ ਨੂੰ ਫੌਰੀ ਹੱਲ ਕਰਵਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਮੇਹਰ ਸਿੰਘ ਚੰਨੀ, ਮਨਜੀਤ ਸ਼ਰਮਾ ਅਤੇ ਓਮ ਪ੍ਰਕਾਸ਼ ਸ਼ਰਮਾ ਆਦਿ ਵੀ ਹਾਜਰ ਸਨ।