ਆਸ਼ਾ ਦਿਵਸ’ ਮੌਕੇ ਬਿਹਤਰੀਨ ਕਾਰਗੁਜ਼ਾਰੀ ਵਾਲੀਆਂ ਆਸ਼ਾ ਨੂੰ ਕੀਤਾ ਸਨਮਾਨਿਤ

ਸਿਹਤ ਵਿਭਾਗ ਵਿੱਚ ਆਸ਼ਾ ਦਾ ਯੋਗਦਾਨ ਸ਼ਲਾਘਾਯੋਗ:- ਡਾ. ਬਰਾੜ

ਫ਼ਰੀਦਕੋਟ/ਸਾਦਿਕ 30 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਅਗਵਾਈ ਵਿੱਚ ਸਿਹਤ ਬਲਾਕ ਜੰਡ ਸਾਹਿਬ ਦੇ ਦਫ਼ਤਰ ਵਿਖੇ ਆਸ਼ਾ ਅਤੇ ਆਸ਼ਾ ਫੈਸਿਲੀਟੇਟਰ ਦਿਵਸ ਮਨਾਇਆ ਗਿਆ। ਇਸ ਮੌਕੇ ਪੇਂਡੂ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਬਿਹਤਰੀਨ ਆਸ਼ਾ ਵਰਕਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਇਸ ਸਮਾਗਮ ਦੌਰਾਨ ਆਸ਼ਾ ਵਰਕਰਾਂ ਨੂੰ ‘ਆਸ਼ਾ ਦਿਵਸ’ ਦੀ ਵਧਾਈ ਦਿੰਦਿਆਂ ਕਿਹਾ ਕਿ ਆਸ਼ਾ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਮਹੱਤਵਪੂਰਨ ਸੇਵਾਵਾਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ, ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ, ਜੱਚਾ-ਬੱਚਾ ਦਾ ਟੀਕਾਕਰਨ ਅਤੇ ਸੰਸਥਾਗਤ ਜਣੇਪੇ ਨੂੰ ਯਕੀਨੀ ਬਣਾਉਣ ਵਿੱਚ ਆਸ਼ਾ ਵਰਕਰਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਜਿਸਟਰੇਸ਼ਨ ਵਿੱਚ ਆਸ਼ਾ ਵੱਲੋਂ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈl
ਡਾ. ਬਰਾੜ ਨੇ ਦੱਸਿਆ ਕਿ ਹਾਈ-ਰਿਸਕ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਨ ਅਤੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਚੈੱਕਅਪ ਯਕੀਨੀ ਬਣਾਉਣ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੀਆਂ ਹਨ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚ ਰਹੀਆਂ ਹਨl
ਇਸ ਮੌਕੇ ਰਜਿੰਦਰ ਕੁਮਾਰ ਬੀ. ਈ. ਈ., ਸੁਖਦੀਪ ਸਿੰਘ ਫਾਰਮੇਸੀ ਅਫ਼ਸਰ, ਇਕਬਾਲ ਸਿੰਘ ਬਲਾਕ ਅਕਾਊਂਟੈਂਟ, ਦਰਸ਼ਨ ਕੌਰ ਸਟੈਨੋ, ਪਰਮਜੀਤ ਸਿੰਘ ਤੇ ਦਵਿੰਦਰ ਸਿੰਘ ਯੂਨੀਅਰ ਸਹਾਇਕ ਅਤੇ ਲਵਜੀਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀl


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.