ਰੋਮ, ਇਟਲੀ, 1, ਅਕਤੂਬਰ (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼)
ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣੇ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਜੈਕਾਰਿਆਂ ਦੀ ਗੂੰਜ ਵਿੱਚ 16 ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ । ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆ ਨੂੰ ਮੁੱਖ ਰੱਖਕੇ ਗੁਰਦੁਆਰਾ ਸਾਹਿਬ ਵਿਖੇ ਚਾਰ ਦਿਨ ਲਗਾਤਾਰ ਸਮਾਗਮ ਚੱਲਦੇ ਰਹੇ ਜਿੰਨਾ ਵਿਚ ਸਿੱਖ ਸੰਗਤਾਂ ਨੇ ਦੂਰ ਦਰਾਡੇ ਤੋ ਪਹੁੱਚ ਕਰਕੇ ਹਾਜ਼ਰੀਆਂ ਭਰਦਿਆਂ ਗੁਰੂ ਸਾਹਿਬ ਦੀਆ ਖੁਸ਼ੀਆ ਪ੍ਰਾਪਤ ਕਰਦਿਆਂ ਜੀਵਨ ਸਫਲਾ ਬਣਾਇਆ ।
ਆਰੰਭ ਸ਼੍ਰੀ ਆਖੰਠ ਪਾਠ ਦੇ ਭੋਗ ਸ਼ਨੀਵਾਰ ਨੂੰ ਸ਼ਾਮ ਵੇਲੇ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਗਏ ਉਸੇ ਤਰ੍ਹਾਂ ਐਤਵਾਰ ਨੂੰ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿੱਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਜਦ ਕਿ ਪੰਜਾਬ ਦੀ ਧਰਤੀ ਤੋਂ ਆਏ ਹੋਏ ਢਾਡੀ ਜੱਥੇ ਭਾਈ ਜੋਗਾ ਸਿੰਘ ਭਾਗੋਵਾਲ, ਤੇ ਸਾਥੀਆਂ ਨੇ ਕਵੀਸ਼ਰੀ ਵਾਰਾਂ ਰਾਹੀ ਮਾਹੌਲ ਨੂੰ ਜੋਸ਼ੀਲਾ ਬਣਾ ਛੱਡਿਆ ।
ਉਪੰਰਤ ਭਾਈ ਸੁਲੱਖਣ ਸਿੰਘ ਤੇ ਭਾਈ ਅੰਗਰੇਜ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਅਤੇ ਛੋਟੇ ਛੋਟੇ ਬੱਚਿਆਂ ਦੁਆਰਾ ਹਾਜ਼ਰੀਆਂ ਭਰਦਿਆਂ ਗੁਰਬਾਣੀ ਸ਼ਬਦ ਦਾ ਗੁਣਗਾਨ ਕੀਤਾ ਗਿਆ ਇਸ ਮੌਕੇ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਗਏ ।
ਫੌਦੀ ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ ਤੇ ਪਹੁੱਚ ਕਰਕੇ ਆਈਆ ਸਿੱਖ ਸੰਗਤਾਂ ਅਤੇ ਸਿੱਖ ਧਰਮ ਦੀ ਸ਼ਲਾਘਾ ਕਰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਵਧਾਈ ਦਿੰਦਿਆਂ ਆਖਿਆ ਕਿ ਅਸੀ ਸਾਰਿਆਂ ਨੂੰ ਜੀ ਆਇਆਂ ਆਖਦੇ ਹਾਂ ਤੇ ਬਿਨਾ ਕੇਸ ਭੇਦਭਾਵ ਦੇ ਸਾਰਿਆਂ ਨੂੰ ਰੱਲ ਮਿਲਕੇ ਰਹਿਣ ਦਾ ਸੱਦਾ ਦਿੰਦੇ ਹਾਂ । ਉਨਾ ਵਲੋ ਭਾਰਤੀ ਲੋਕਾਂ ਦੁਆਰਾ ਇਸ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ । ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਲਾਸੀਓ ਸੂਬੇ ਦੇ ਸਮੂਹ੍ਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਹਜ਼ਾਰਾਂ ਸਿੱਖ ਸੰਗਤਾਂ ਉਚੇਚੇ ਤੌਰ ਤੇ ਮੌਜੂਦ ਸਨ ਸੇਵਾਦਾਰਾਂ ਵੱਲੋ ਆਈਆ ਸੰਗਤਾਂ ਨੂੰ ਗੁਰੂ ਕਿ ਲੰਗਰ ਅਤੁੱਟ ਵਰਤਾਏ ਗਏ