ਕੋਟਕਪੂਰਾ, 7 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਨ ਸਕੂਲ ਪੰਜਗਰਾਈਂ ਕਲਾਂ ਵਿਖੇ ਸਰਬ ਕਲਿਆਣ ਸੰਸਥਾ ਦੇ ਮੈਂਬਰ ਹਰਿਮੰਦਰ ਸਿੰਘ ਵੱਲੋਂ ਧੰਨ ਧੰਨ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਬਾਬਾ ਬੁੱਢਾ ਜੀ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ 1506 ਈਸਵੀ ਨੂੰ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਬਾਬਾ ਬੁੱਢਾ ਜੀ ਉੱਤੇ ਉਹਨਾਂ ਦੀ ਮਾਤਾ ਗੌਰਾਂ ਜੀ ਦਾ ਬਹੁਤ ਪ੍ਰਭਾਵ ਸੀ, ਉਹ ਵੀ ਧਾਰਮਿਕ ਪ੍ਰਵਿਰਤੀ ਦੇ ਬਣੇ ਉਹਨਾਂ ਦੇ ਬਚਪਨ ਦਾ ਨਾਮ ਬੂੜਾ ਰੱਖਿਆ ਗਿਆ, ਜਦੋਂ ਬਾਰਾਂ ਵਰ੍ਹੇ ਦੇ ਹੋਏ ਤਾਂ ਗੁਰੂ ਨਾਨਕ ਦੇਵ ਜੀ ਰਾਮ ਦਾਸ ਪਿੰਡ ਆ ਗਏ। ਜਦੋਂ ਗੁਰੂ ਨਾਨਕ ਦੇਵ ਜੀ ਦੇ ਉਹਨਾਂ ਨੇ ਉਪਦੇਸ਼ ਸੁਣੇ ਤਾਂ ਉਹਨਾਂ ਨੂੰ ਬਹੁਤ ਸਕੂਨ ਮਿਲਿਆ। ਇੱਕ ਦਿਨ ਜਦੋਂ ਗੁਰੂ ਨਾਨਕ ਦੇਵ ਜੀ ਨੇ ਬੂੜਾ ਜੀ ਨੂੰ ਉਨਾਂ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਕਿਹਾ ਕਿ ਹੈ ਤੂੰ ਹੈ ਬੱਚਾ ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਤਾਂ ਤੂੰ ਬੱਚਾ ਨਹੀਂ ਤੂੰ ਬੁੱਢਾ ਆ ਉਸ ਦਿਨ ਤੋਂ ਬੂੜਾ ਜੀ ਦਾ ਨਾਮ ਬੁੱਢਾ ਜੀ ਪੈ ਗਿਆ। ਬਾਬਾ ਬੁੱਢਾ ਜੀ ਦਾ ਧਾਰਮਿਕ ਸਥਾਨ ਅੰਮ੍ਰਿਤਸਰ ਦੇ ਨਜ਼ਦੀਕ ਹੀ ਪੈਂਦਾ ਹੈ। ਉਹਨਾਂ ਦੱਸਿਆ ਕਿ ਉਹ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸੁਪਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ। ਉਸ ਦਿਨ ਤੋਂ ਹੀ ਬਾਬਾ ਬੁੱਢਾ ਜੀ ਦੇ ਸਥਾਨ ਤੇ ਲੋਕ ਸੁਖਨਾ ਲੈ ਕੇ ਜਾਂਦੇ ਹਨ ਤੇ ਪੁੱਤਰਾਂ ਦੀਆਂ ਦਾਤਾਂ ਪ੍ਰਾਪਤ ਕਰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਮੱਲਕੇ ਸਮੇਤ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
