
ਕੋਟਕਪੂਰਾ/ਪੰਜਗਰਾਈ ਕਲਾਂ, 13 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਚੇਅਰਮੈਨ ਜਸਕਰਨ ਸਿੰਘ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਜਸਕਰਨ ਸਿੰਘ ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਸ ਨੇ ਪਹਿਲਾਂ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਫਿਰ ਅੰਮ੍ਰਿਤ ਛਕਿਆ ਅਤੇ ਗੋਬਿੰਦ ਰਾਏ ਗੁਰੂ ਗੋਬਿੰਦ ਸਿੰਘ ਬਣ ਗਏ। ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ, ਅੰਮ੍ਰਿਤਸਰ ਵਿੱਚ ਜੋ ਸਾਕਾ ਵਾਪਰਿਆ ਸੀ, ਅਸੀਂ ਉਨ੍ਹਾਂ ਸ਼ਬਦਾਂ ਦੀ ਯਾਦ ਵਿੱਚ ਇਹ ਦਿਨ ਮਨਾਉਂਦੇ ਹਾਂ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਕਿਸਾਨ ਆਪਣੀ ਪੱਕੀ ਹੋਈ ਕਣਕ ਦੀ ਫ਼ਸਲ ਦੇਖ ਕੇ ਬਹੁਤ ਖੁਸ਼ ਹੁੰਦਾ ਹੈ। ਇਸ ਦਿਨ ਵੱਖ-ਵੱਖ ਥਾਵਾਂ ‘ਤੇ ਮੇਲੇ ਲੱਗਦੇ ਹਨ। ਲੋਕ ਇਨ੍ਹਾਂ ਮੇਲਿਆਂ ਦਾ ਆਨੰਦ ਮਾਣਦੇ ਹਨ। ਇਸ ਦਿਨ ਸਕੂਲੀ ਬੱਚਿਆਂ ਨੇ ਸੋਹਣੇ ਕੱਪੜੇ ਪਾ ਕੇ ਇਸ ਦਿਨ ਦੀ ਰੌਣਕ ਵਧਾਉਣ ਲਈ ਡਾਂਸ ਕੀਤਾ ਅਤੇ ਭੰਗੜਾ ਪਾ ਕੇ ਤਾੜੀਆਂ ਜਿੱਤੀਆਂ।