ਕੋਟਕਪੂਰਾ, 23 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਚੇਅਰਮੈਨ ਜਸਕਰਨ ਸਿੰਘ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਹਰ ਸਾਲ 22 ਅਪ੍ਰੈਲ ਨੂੰ ਇਹ ਦਿਵਸ 175 ਦੇਸ਼ਾਂ ਦੀਆਂ ਰਾਸ਼ਟਰੀ ਸਰਕਾਰਾਂ ਅਤੇ 5 ਕਰੋੜ ਤੋਂ ਵੱਧ ਲੋਕਾਂ ਵੱਲੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਧਰਤੀ ਦਿਵਸ ਮਨਾਉਣ ਦਾ ਥੀਮ ਵੱਖਰਾ ਹੁੰਦਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਪਲਾਸਟਿਕ ਨਾਲ ਹੋਣ ਵਾਲੇ ਗੰਭੀਰ ਪ੍ਰਦੂਸ਼ਣ ਖਤਰੇ ਬਾਰੇ ਜਾਗਰੂਕ ਕਰਨਾ ਹੈ। ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਧਰਤੀ ਦਿਵਸ ਦਾ ਆਯੋਜਨ ਸੈਨੇਟਰ ਗੇਰਾਲਡ ਨੈਲਸਨ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਧਰਤੀ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਦਿਨ ਇੱਕ ਵੈਬੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।