ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ : ਚੇਅਰਮੈਨ ਜਸਕਰਨ ਸਿੰਘ
ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਮਨਾਏ ਗਏ ਬਾਲ ਦਿਵਸ ਮੌਕੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਬਾਲ ਦਿਵਸ ਦਾ ਮੁੱਖ ਉਦੇਸ਼ ਬੱਚਿਆਂ ਦੇ ਮਹੱਤਵ ਨੂੰ ਜਾਗਰੂਕ ਕਰਨਾ ਹੈ। ਇਹ ਦਿਨ ਸਾਨੂੰ ਇਹ ਯਾਦ ਦਵਾਉਂਦਾ ਹੈ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਹਨਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ, ਉਹਨਾਂ ਦੱਸਿਆ ਕਿ ਇਹ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਕਰਕੇ ਮਨਾਇਆ ਜਾਂਦਾ ਹੈ, ਕਿਉਂਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਇਸ ਦਿਨ ਦਸਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੀਆਂ ਖੇਡਾਂ ਨਾਲ਼ ਨਾਲ਼ ਨੰਨ੍ਹੇ ਮੁੰਨੇ ਬੱਚਿਆਂ ਦੀਆਂ ਵੀ ਛੋਟੀਆਂ ਛੋਟੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਲਈ ਕਈ ਪ੍ਰਕਾਰ ਦੇ ਨਿਯਮ ਦੱਸੇ ਗਏ ਤੇ ਉਹਨਾਂ ਦੀਆਂ ਆਪਸ ਵਿੱਚ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚੇ ਇਸ ਮੌਕੇ ਬਹੁਤ ਖੁਸ਼ ਸਨ, ਬੱਚਿਆਂ ਨੇ ਇਸ ਦਿਨ ਖੂਬ ਮਸਤੀ ਕੀਤੀ, ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।