ਕੋਟਕਪੂਰਾ, 21 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਦੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ 20 ਦਸੰਬਰ ਤੋਂ 31 ਦਸੰਬਰ ਦਾ ਸਮਾਂ ਸਾਡੇ ਦਸਮ ਗੁਰੂ ਪਿਤਾ ਗੁਰੂ ਗੋਬਿੰਦ ਸਿੰਘ ਜੀ ਤੇ ਉਹਨਾਂ ਦੇ ਪਰਿਵਾਰ ਦੇ ਵੱਖ ਹੋਣ ’ਤੇ ਸਿੱਖ ਕੌਮ ਲਈ ਸ਼ਹਾਦਤ ਦੇਣ ਦਾ ਸਮਾਂ ਹੈ। ਉਹਨਾਂ ਦੇ ਛੋਟੇ ਸਾਹਿਬਜਾਦਿਆਂ ਨੂੰ ਜਿਉਂਦੇ ਨੀਂਹਾਂ ਵਿੱਚ ਚਿਣਵਾ ਕੇ ਸ਼ਹੀਦ ਕੀਤਾ ਗਿਆ। ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਹਰਮੰਦਰ ਸਿੰਘ ਵਲੋਂ ਬੱਚਿਆਂ ਵਿੱਚ ਦਸਤਾਰ ਮੁਕਾਬਲੇ ਕਰਵਾਏ ਗਏ। ਉਹਨਾਂ ਦੱਸਿਆ ਕਿ ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਮੰਦਰ ਸਿੰਘ ਨੇ ਬੱਚਿਆਂ ਨੂੰ 20 ਦਸੰਬਰ ਤੋਂ 31 ਦਸੰਬਰ ਤੱਕ ਦਾ ਪੂਰਾ ਇਤਿਹਾਸ ਦੱਸਿਆ ਕਿ ਕਿਸ ਤਰਾਂ ਸਰਸਾ ਨਦੀ ’ਤੇ ਪਰਿਵਾਰ ਵਿਛੜਿਆ ਤੇ ਫਿਰ ਕਦੇ ਮੇਲ ਨਾ ਹੋਇਆ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਛੋਟੇ ਸਾਹਿਬਜਾਦਿਆਂ ਨੂੰ ਜਿਉਂਦੇ ਨੀਂਹਾਂ ਵਿੱਚ ਕਿਵੇਂ ਸ਼ਹੀਦ ਕੀਤਾ ਗਿਆ ਤੇ ਕਿਵੇਂ ਮਾਤਾ ਗੁਜਰੀ ਜੀ ਜੋਤੀ ਜੋਤ ਸਮਾਏ। ਇਸ ਮੌਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਹਰਮੰਦਰ ਸਿੰਘ ਨੇ ਬੱਚਿਆਂ ਨੂੰ ਚਾਰ ਸਹਿਬਜਾਦਿਆਂ ਦੀ ਫਿਲਮ ਵੇਖਣ ’ਤੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਪਿ੍ਰੰਸੀਪਲ ਸ਼੍ਰੀਮਤੀ ਸੁਨੇਹ ਲਤਾ ਸਮੇਤ ਸਕੂਲ ਸਟਾਫ ਅਤੇ ਬੱਚੇ ਵੀ ਹਾਜਰ ਸਨ।

