ਵਿਦਿਆਰਥੀਆਂ ਨੇ ਵਿਸ਼ਵ ਏਕਤਾ, ਮਨੁੱਖਤਾ, ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਦਿੱਤਾ ਸੰਦੇਸ਼
ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਸ਼ਵ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਵਿਸ਼ਵ ਏਕਤਾ, ਮਨੁੱਖਤਾ, ਆਪਸੀ ਸਹਿਯੋਗ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਪੇਸ਼ਕਾਰੀਆਂ ਰਾਹੀਂ ਵਿਸ਼ਵ ਦਿਵਸ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਨੂੰ ਇੱਕ ਬਿਹਤਰ, ਸ਼ਾਂਤੀਪੂਰਨ ਅਤੇ ਸਹਿਯੋਗੀ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ, ਜਾਗਰੂਕਤਾ, ਸਹਿਯੋਗ ਦੀ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਏਕਤਾ, ਸਦਭਾਵਨਾ ਅਤੇ ਬਿਹਤਰ ਭਵਿੱਖ ਲਈ ਮਿਲ ਕੇ ਕੰਮ ਕਰਨ ਦੇ ਸੰਦੇਸ਼ ਨਾਲ ਕੀਤਾ ਗਿਆ।
