ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਘੋੜਸਵਾਰੀ (Horse Riding) ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ ਬੱਚੇ ਘੋੜਸਵਾਰੀ ਦੇ ਗੁਰ ਸਿੱਖਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ, ਸੰਤੁਲਨ ਅਤੇ ਹਿੰਮਤ ਵਰਗੇ ਗੁਣ ਵੀ ਵਿਕਸਿਤ ਕਰ ਰਹੇ ਹਨ। ਘੋੜਸਵਾਰੀ ਵਰਗੀ ਗਤੀਵਿਧੀ ਬੱਚਿਆਂ ਨੂੰ ਨਵੀਆਂ ਚੁਣੌਤੀਆਂ ਸਵੀਕਾਰ ਕਰਨ ਅਤੇ ਆਪਣੀ ਸਮਰੱਥਾ ਨੂੰ ਪਛਾਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਸਕੂਲ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਹਰ ਖੇਤਰ ਵਿੱਚ ਆਤਮ-ਵਿਸ਼ਵਾਸੀ ਅਤੇ ਯੋਗ ਬਣਾਉਣਾ ਵੀ ਹੈ। ਇਸੇ ਸੋਚ ਨਾਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਵਿਲੱਖਣ ਗਤੀਵਿਧੀਆਂ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ।

