ਸਰੀ, 3 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਇਆ।
ਸੈਂਟਰ ਦੇ ਸਕੱਤਰ ਹਰਚੰਦ ਸਿੰਘ ਗਿੱਲ ਨੇ ਸਭ ਨੂੰ ਜੀ ਆਇਆਂ ਆਖਿਆ। ਇਸ ਕਵੀ ਦਰਬਾਰ ਵਿਚ ਗੁਰਬਚਨ ਸਿੰਘ ਬਰਾੜ, ਗੁਰਮੀਤ ਸਿੰਘ ਕਾਲਕਟ, ਗੁਰਚਰਨ ਸਿੰਘ ਬਰਾੜ, ਸਵਰਨ ਸਿੰਘ ਚਾਹਲ, ਪ੍ਰਿੰਸੀਪਲ ਮੇਜਰ ਸਿੰਘ ਜੱਸੀ, ਗੁਰਦਿਆਲ ਸਿੰਘ ਜੌਹਲ, ਪ੍ਰਿੰ. ਮਲੂਕ ਚੰਦ ਕਲੇਰ, ਇੰਦਰਜੀਤ ਕੌਰ ਸੰਧੂ, ਗੁਰਮੀਤ ਸਿੰਘ ਸੇਖੋਂ, ਜੀਤ ਮਹਿਰਾ, ਗੁਰਦਰਸ਼ਨ ਸਿੰਘ ਤਤਲਾ, ਕ੍ਰਿਪਾਲ ਸਿੰਘ ਜੌਹਲ, ਸਵਰਨਜੀਤ ਸਿੰਘ ਸੰਧੂ, ਅਜਮੇਰ ਸਿੰਘ ਢਿੱਲੋਂ, ਪਵਨ ਕੁਮਾਰ ਭੰਮੀਆ, ਭਲਵਾਨ ਸੁਰਿੰਦਰ ਮਾਣਕ, ਇੰਦਰਜੀਤ ਸਿੰਘ ਧਾਮੀ, ਪ੍ਰੋ. ਸ਼ਮੀਰ ਸਿੰਘ, ਮਲਕੀਤ ਸਿੰਘ ਗਿੱਲ, ਬਲਬੀਰ ਸਿੰਘ ਢਿੱਲੋਂ, ਸੁਰਜੀਤ ਸਿੰਘ ਗਿੱਲ, ਚਮਕੌਰ ਸਿੰਘ ਸੇਖੋਂ, ਬੇਅੰਤ ਸਿੰਘ ਢਿੱਲੋਂ, ਭਗਵੰਤ ਕੋਰ ਬੜਿੰਗ, ਅਮਰਜੀਤ ਕੌਰ ਜੀਤ ਆਦਿ ਕਵੀਆਂ ਨੇ ਖੂਬ ਰੰਗ ਬ੍ਹੰਨਿਆਂ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਬਾਖੂਬੀ ਨਿਭਾਈ। ਅੰਤ ਵਿਚ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸੁਰਜੀਤ ਸਿੰਘ ਗਿੱਲ ਵੱਲੋਂ ਪੜੋਤੀ ਦੀ ਖੁਸ਼ੀ ਵਿਚ ਚਾਹ ਪਾਣੀ ਦੀ ਸੇਵਾ ਕੀਤੀ ਗਈ।