ਫ਼ਰੀਦਕੋਟ 26 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਉਦਮੀ ਹੁਨਰਾਂ ਨੂੰ ਨਿਖਾਰਨ ਅਤੇ ਉਦਯੋਗਿਕ ਵਿਕਾਸ ਵੱਲ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ ਰੈਮਪ ਸਕੀਮ ਅਧੀਨ, ਐਮਐਸਐਮਈਜ਼ ਲਈ ਸਮਰੱਥਾ ਨਿਰਮਾਣ ਤਹਿਤ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਦਿੱਤੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਇਹ ਕੈਂਪ 27 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੁਪਹਿਰ 2 ਵਜੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਇਸ ਕੈਂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਰ ਛੋਟੇ ਵੱਡੇ ਲੋਨ ਅਤੇ ਸਬਸਿਡੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ। ਵਿਧਾਇਕ ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਹਿੱਸਾ ਲੈ ਕੇ ਕਾਰੋਬਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਅਤੇ ਆਪਣਾ ਖੁਦ ਦਾ ਕਾਰੋਬਾਰ ਕਰਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਤਾਰ ਸਹਿਤ ਜਾਣੂ ਕਰਵਾਇਆ ਜਾਵੇਗਾ।
