ਕੋਟਕਪੂਰਾ, 17 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਚ.ਕੇ.ਐਸ. ਸਕੂਲ ਦੇ ਚੇਅਰਮੈਨ ਜਸਕਰਨ ਸਿੰਘ, ਵਾਈਸ ਚੇਅਰਮੈਨ ਅਮਨਦੀਪ ਸਿੰਘ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਅਤੇ ਡਾਇਰੈਕਟਰ ਇਨਸਾਫ਼ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਸਕੂਲ ਵਿੱਚ ਪ੍ਰੀ-ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਦੇ ਦਾਖਲੇ ਸ਼ੁਰੂ ਕੀਤੇ ਗਏ ਹਨ। ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿੱਥੇ ਬੱਚੇ ਖੇਡਾਂ ਵੱਲ ਪ੍ਰੇਰਿਤ ਕੀਤੇ ਜਾਂਦੇ ਹਨ, ਉੱਥੇ ਬੱਚਿਆਂ ਦੀ ਪੜ੍ਹਾਈ ਲਈ ਤਜਰਬੇਕਾਰ ਸਟਾਫ ਵੀ ਹੈ। ਸਾਡੇ ਸਕੂਲ ਵਿੱਚ ਹਰ ਪ੍ਰਕਾਰ ਦੀ ਲੈਬ ਜਿਵੇਂ ਸਾਇੰਸ ਲੈਬ, ਕੰਪਿਊਟਰ ਲੈਬ, ਲਾਈਬ੍ਰੇਰੀ ਆਦਿ ਹਨ। ਕਬੱਡੀ, ਕਿੱਕ ਬਾਕਸਿੰਗ, ਖੋ-ਖੋ, ਰੱਸਾਕਸ਼ੀ ਮੁਕਾਬਲੇ ਵਿੱਚ ਸਟੇਟ ਲੈਵਲ ਤੱਕ ਖੇਡ ਚੁੱਕੇ ਹਨ। ਸਕੂਲ ਵਿੱਚ ਵਧੀਆ ਗਰਾਊਂਡ, ਵਧੀਆ ਵਾਤਾਵਰਣ ਹੈ, ਛੋਟੇ ਬੱਚਿਆਂ ਲਈ ਝੂਲੇ, ਇੱਥੇ ਹਰ ਬੱਚਾ ਖੁਸ਼ੀ-ਖੁਸ਼ੀ ਆਉਂਦਾ ਹੈ। ਸਾਡੇ ਸਕੂਲ ਦੇ ਵਿਦਿਆਰਥੀਆਂ ਦਾ ਹਰ ਸਾਲ ਬੋਰਡ ਦਾ ਨਤੀਜਾ ਬਹੁਤ ਸ਼ਾਨਦਾਰ ਆਉਂਦਾ ਹੈ। ਉਹਨਾ ਅਪੀਲ ਕੀਤੀ ਕਿ ਸਾਡੇ ਸਕੂਲ ਵਿੱਚ ਵੱਧ ਤੋਂ ਵੱਧ ਦਾਖਲੇ ਕਰਵਾ ਕੇ ਇਸ ਮੌਕੇ ਦਾ ਫਾਇਦਾ ਉਠਾਇਆ ਜਾਵੇ।
