ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਚ.ਕੇ.ਐਸ. ਸਕੂਲ ਦੇ ਚੇਅਰਮੈਨ ਜਸਕਰਨ ਸਿੰਘ, ਵਾਈਸ ਚੇਅਰਮੈਨ ਅਮਨਦੀਪ ਸਿੰਘ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ, ਡਾਇਰੈਕਟਰ ਇਨਸਾਫ਼ ਸਿੰਘ ਅਤੇ ਡੀ.ਪੀ. ਗੁਰਸੇਵਕ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਅੰਡਰ-11 ਵਿੱਚ ਰੋਡੇ ਸੈਂਟਰ ਵਿਖੇ ਜਿੱਥੇ ਸਾਰੇ ਪ੍ਰਾਇਮਰੀ ਸਕੂਲਾਂ ਦੇ ਹੋਏ ਮੁਕਾਬਲਿਆਂ ਵਿੱਚ ਐਚ.ਕੇ.ਐਸ ਦੇ ਵਿਦਿਆਰਥੀਆਂ ਨੇ ਖੋ-ਖੋ ਖੇਡ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਸਭ ਦਾ ਮੋਹ ਜਿੱਤਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਜਸਕਰਨ ਸਿੰਘ ਨੇ ਕਿਹਾ ਕਿ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਦੋਨਾਂ ਨੂੰ ਤੰਦਰੁਸਤ ਰੱਖਣ ਵਾਸਤੇ ਖੇਡਾਂ ਦਾ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਖੇਡਾਂ ਸਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਜਸਕਰਨ ਸਿੰਘ ਅਤੇ ਅਮਨਦੀਪ ਸਿੰਘ ਨੇ ਗੁਰਸੇਵਕ ਸਿੰਘ ਡੀ.ਪੀ. ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਅੱਗੇ ਵੀ ਬੱਚਿਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਹਾ ਤਾਂ ਕਿ ਬੱਚੇ ਜਿੱਥੇ ਆਪਣਾ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ, ਉਥੇ ਸਕੂਲ ਤੇ ਉਨ੍ਹਾਂ ਦੇ ਮਾਤਾ ਪਿਤਾ ਜੀ ਵੀ ਉਨ੍ਹਾਂ ’ਤੇ ਫ਼ਖ਼ਰ ਮਹਿਸੂਸ ਕਰਨਗੇ। ਜਸਕਰਨ ਸਿੰਘ ਅਤੇ ਅਮਨਦੀਪ ਸਿੰਘ ਨੇ ਗੁਰਸੇਵਕ ਸਿੰਘ ਡੀ.ਪੀ. ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਉਹਨਾਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਪ੍ਰੇਰਨਾ ਦਾ ਨਤੀਜਾ ਹੈ। ਉਹਨਾਂ ਖਿਡਾਰੀਆਂ ਨੂੰ ਸਖਤ ਮਿਹਨਤ ਕਰਕੇ ਸਟੇਟ ਪੱਧਰ ਅਤੇ ਵੀ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।