ਕੋਟਕਪੂਰਾ, 12 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐੱਚ.ਕੇ.ਐੱਸ. ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਅਤੇ ਵਾਈਸ ਚੇਅਰਮੈਨ ਅਮਨਦੀਪ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਖੇਡਾਂ ਵਿਚੱ ਭਾਗ ਲਿਆ। ਅੰਡਰ 19 ਵਿੱਚ ਬੱਚਿਆਂ ਨੇ ਕ੍ਰਿਕਟ ਖੇਡੀ ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਸਕਰਨ ਸਿੰਘ ਨੇ ਦੱਸਿਆ ਕਿ ਇਸ ਖੇਡ ਦੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ। ਉਹਨਾਂ ਕਿਹਾ ਕਿ ਹੁਣ ਸਾਡੇ ਬੱਚੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜਾਣਗੇ ਤੇ ਕ੍ਰਿਕਟ ਵਿੱਚ ਫਿਰ ਤੋਂ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਚੰਗੇ ਕੀਤੇ ਖੇਡ ਪ੍ਰਦਰਸ਼ਨ ’ਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਅੱਗੇ ਵੀ ਇਸੇ ਤਰ੍ਹਾਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ, ਕਿਉਂਕਿ ਜਿੱਥੇ ਚੰਗਾ ਜੀਵਨ ਜਿਉਣ ਲਈ ਪੜ੍ਹਾਈ ਬਹੁਤ ਜ਼ਰੂਰੀ ਹੈ, ਉੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਵੀ ਅਤਿ ਜ਼ਰੂਰੀ ਹਨ। ਇਸ ਕਰਕੇ ਅਸੀਂ ਆਪਣੇ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਦੋਨਾਂ ਨੂੰ ਤੰਦਰੁਸਤ ਰੱਖਣ ਵਾਸਤੇ ਹਰ ਪ੍ਰਕਾਰ ਦੇ ਯਤਨ ਕਰਦੇ ਰਹਾਂਗੇ।