ਫਰੀਦਕੋਟ, 17 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਬੋਰਡ ਵਿੱਦਿਅਕ ਸਕੂਲ ਖੇਡਾਂ 6 ਅਕਤੂਬਰ 2024 ਤੋਂ 10 ਅਕਤੂਬਰ 2024 ਤੱਕ ਪਠਾਨਕੋਟ ਵਿਖੇ ਕਰਵਾਈਆਂ ਗਈਆਂ ਸਨ, ਜਿਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਭਰ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿੱਚ ਕੋਟਕਪੂਰਾ-ਫਰੀਦਕੋਟ ਸੜਕ ’ਤੇ ਸਥਿੱਤ ਮਾਊਂਟ ਲਿਟਰਾ ਜੀ ਸਕੂਲ ਦੇ ਹੋਣਹਾਰ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਤਾਈਕਵਾਂਡੋ ਅੰਡਰ-19 ਭਾਰ 73 ਕਿਲੋਗ੍ਰਾਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਕੇ ਸ਼ਾਨਦਾਰ ਜਿਤ ਪ੍ਰਾਪਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਗੁਲਾਟੀ ਨੇ ਦੱਸਿਆ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਪੂਰੇ ਪੰਜਾਬ ਵਿੱਚ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਅਨਿਕੇਤ ਤਿਵਾਰੀ ਨੂੰ ਸਟੇਜ ’ਤੇ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਲਗਨ, ਮਿਹਨਤ ਅਤੇ ਦਿ੍ਰੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਉਸ ਨੇ ਡੀ.ਪੀ.ਈ. ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਉਸ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।