ਕੋਟਕਪੂਰਾ, 29 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਬੱਸ 43 ਸਰਧਾਲੂਆਂ ਸਮੇਤ ਕੋਟਕਪੂਰਾ ਗੋਲ ਚੌਂਕ ਤੋਂ ਰਵਾਨਾ ਕੀਤੀ ਗਈ ਹੈ। ਬੱਸ ਨੂੰ ਰਵਾਨਾ ਕਰਦੇ ਹੋਏ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਦੱਸਿਆ ਕਿ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ, ਜਿਸ ਜਰੀਏ ਪਹਿਲਾਂ ਵੀ ਨੈਣਾ ਦੇਵੀ, ਖਾਟੂ ਸਅਿਾਮ, ਅਨੰਦਪੁਰ ਸਾਹਿਬ ਅਤੇ ਹੋਰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਬਿਲਕੁਲ ਮੁਫਤ ਕਰਵਾਈ ਜਾ ਰਹੀ ਹੈ ਅਤੇ ਇਹ ਯਾਤਰਾ ਭਵਿੱਖ ’ਚ ਵੀ ਜਾਰੀ ਰਹੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸ਼ਹਿਰੀ ਬਲਾਕ ਪ੍ਰਧਾਨ ਮੇਹਰ ਸਿੰਘ ਚੱਕੀ ਵਾਲੇ, ਸੰਜੀਵ ਕੁਮਾਰ ਕਾਲੜਾ, ਪਿ੍ਰੰਸ ਬਹਿਲ, ਸੁਖਦੇਵ ਸਿੰਘ ਪਦਮ, ਜੇ.ਈ. ਬਲਵੀਰ ਸਿੰਘ, ਹਰਪ੍ਰੀਤ ਸਿੰਘ ਮੜਾਕ, ਜਗਸੀਰ ਸਿੰਘ, ਦੀਪੂ ਸੋਢੀ, ਗਗਨ ਪੁਰਬਾ, ਓਮਪ੍ਰਕਾਸ਼ ਸ਼ਰਮਾ, ਪਿ੍ਰੰਸ ਬਹਿਲ, ਸੁਖਪ੍ਰੀਤ ਸਿੰਘ, ਬਾਬਾ ਬਲਵਿੰਦਰ ਸਿੰਘ ਆਦਿ ਵੀ ਹਾਜਰ ਸਨ।

