ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਵਿੱਚ ਹੋ ਰਹੇ ਹਨ ਸ਼ਾਮਿਲ : ਬਰਾੜ
ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਸਰਪ੍ਰਸਤੀ ਹੇਠ ਅਤੇ ਯੂਥ ਆਗੂ ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ ਦੀ ਗਤੀਸ਼ੀਲ ਅਤੇ ਯੋਗ ਅਗਵਾਈ ਹੇਠ ਹਲਕਾ ਕੋਟਕਪੂਰਾ ਦੇ ਪਿੰਡ ਹਰੀ ਨੌ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਵਿਰੋਧੀ ਧਿਰਾਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਵੱਡਾ ਐਲਾਨ ਕੀਤਾ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਜੀ ਆਇਆਂ ਆਖਦਿਆਂ ਸਿਰੋਪਾਓ ਬਖ਼ਸ਼ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ *ਤੇ ਚਾਨਣਾ ਪਾਇਆ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਦੇ ਭਲਾਈ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਵੱਲ ਵੱਡੀ ਉਮੀਦ ਨਾਲ ਵੇਖ ਰਹੇ ਹਨ।ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਸਿਰਮੌਰ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕੀਤੀ ਹੈ।ਉਹਨਾਂ ਪਾਰਟੀ ਵਿੱਚ ਸ਼ਾਮਿਲ ਹੋਏ ਸਮੂਹ ਸਾਥੀਆਂ ਅਤੇ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਅਤੇ ਯੋਗ ਥਾਂ ਦਿੱਤੀ ਜਾਵੇਗੀ।ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਪਾਰਟੀ ਦੀ ਮਜ਼ਬੂਤੀ ਦਾ ਸੁਨੇਹਾ ਦਿੰਦਿਆਂ ਇਲਾਕੇ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਵੀ ਵਿਸ਼ੇਸ਼ ਤੌਰ *ਤੇ ਹਾਜ਼ਰ ਰਹੇ।ਹਾਜ਼ਰ ਮੁੱਖ ਸ਼ਖਸੀਅਤਾਂ ਵਿੱਚ ਕੁਲਦੀਪ ਸਿੰਘ ਬਰਾੜ, ਜਸਵਿੰਦਰ ਸਿੰਘ ਕਾਲਾ ਵੜਿੰਗ, ਗੁਰਜੰਟ ਸਿੰਘ ਨੀਲਾ ਵੜਿੰਗ, ਰਣਜੀਤ ਸਿੰਘ ਠਾੜਾ, ਹੁਸ਼ਿਆਰ ਸਿੰਘ ਸਿੱਧੂ, ਅਕੇਸ਼ ਸਿੰਘ ਬਰਾੜ (ਸਰਪੰਚ), ਮੇਲਾ ਸਿੰਘ (ਸਾਬਕਾ ਮੈਂਬਰ) ਅਤੇ ਹਰਮਨ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰ ਆਗੂਆਂ ਨੇ ਪਾਰਟੀ ਦੀ ਚੜ੍ਹਦੀਕਲਾ ਲਈ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।
