ਕੋਟਕਪੂਰਾ, 3 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ)
ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਐਨ.ਐਸ.ਕਿਉ.ਐਫ. ਸਕੀਮ ਤਹਿਤ ਸਥਾਨਕ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈੱਸ ਵਿਖੇ ਸਕਿਉਰਟੀ ਟਰੇਡ ਵਾਲੇ 19 ਬੱਚੇ ਅਤੇ ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਦੇ 31 ਬੱਚਿਆਂ ਨੂੰ ਉਹਨਾਂ ਦੇ ਬਾਰਵੀਂ ਕਲਾਸ ਦੇ ਪਾਸ ਹੋਣ ਤੋਂ ਬਾਅਦ ਆਪਣੀ ਟ੍ਰੇਡ ਵਿੱਚ ਸਿੱਖੇ ਹੁਨਰ ਨੂੰ ਉਭਾਰਨ ਲਈ ਸਿਖਲਾਈ ਸਮਗਰੀ ਟੂਲ ਕਿੱਟਾ ਵੰਡੀਆਂ ਗਈਆਂ।ਸਕੂਲ ਦੇ ਪ੍ਰਿੰਸੀਪਲ ਪੰਨਾ ਲਾਲ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਵਿੱਚ ਵੋਕੇਸ਼ਨਲ ਅਧਿਆਪਕ ਗੁਰਜੰਟ ਸਿੰਘ ਖੁਰਮੀ ਅਤੇ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਕਾਰ ਦੀ ਸਕੀਮ ਤਹਿਤ ਕਿੱਟ ਪ੍ਰਦਾਨ ਕੀਤੀਆਂ ਗਈਆਂ ਹਨ। ਵੋਕੇਸ਼ਨਲ ਕੋਆਰਡੀਨੇਟਰ ਗੁਰਜੰਟ ਸਿੰਘ ਖੁਰਮੀ ਨੇ ਕਿਹਾ ਕਿ ਕਿੱਤਾ ਮੁਖੀ ਪੜ੍ਹਾਈ ਸਮੇਂ ਦੀ ਬਹੁਤ ਜਰੂਰਤ ਹੈ ਤਾਂ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਹੀ ਆਪਣੇ ਕਾਰਜ ਖੇਤਰ ਨੂੰ ਅਪਣਾਕੇ ਆਪਣੇ ਪੈਰਾਂ ‘ਤੇ ਖੜਾ ਹੋ ਸਕੇ l ਪ੍ਰਿੰਸੀਪਲ ਪੰਨਾ ਲਾਲ ਨੇ ਬੱਚਿਆਂ ਨੂੰ ਵਧਾਈ ਦਿੰਦੀ ਹੋਏ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜ ਵਿੱਚ ਇੱਕ ਅੱਛੇ ਇਨਸਾਨ ਬਣਨ ਦੀ ਪ੍ਰੇਰਨਾ ਵੀ ਦਿੱਤੀl ਇਸ ਸਮੇਂ ਹੋਰਨਾਂ ਤੋਂ ਇਲਾਵਾ ਸਕੂਲ ਦੇ ਲੈਕਚਰਾਰ ਸੁਧੀਰ ਸੋਹੀ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਅਮਰਗੁਰਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਹਾਜ਼ ਅਤੇ ਵਿਦਿਆਰਥੀ ਵੀ ਹਾਜਰ ਸਨ l